ਪਟਿਆਲਾ 29 ਮਾਰਚ 2022: ਪੰਜਾਬੀ ਰੰਗਮੰਚ ਸਿਨੇਮਾ ਅਤੇ ਟੈਲੀਵਿਜ਼ਨ ਵਿਸ਼ੇ ਉੱਤੇ ਪੰਜਾਬੀ ਯੂਨੀਵਰਸਿਟੀ ( Punjabi University) ਦੇ ਪੰਜਾਬੀ ਵਿਭਾਗ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਤਿੰਨ ਰੋਜ਼ਾ ਸੈਮੀਨਾਰ ਦੇ ਸੰਬੰਧ ‘ਚ ਰੰਗਮੰਚ ਟੈਲੀਵਿਜ਼ਨ ਅਤੇ ਸਿਨੇਮਾ ਜਗਤ ਦੇ ਪ੍ਰਸਿੱਧ ਕਲਾਕਾਰਾਂ ਨੂੰ ਅੱਜ ਰੰਗਮੰਚ ਦਿਵਸ ਮੌਕੇ ਸਨਮਾਨ ਕੀਤਾ ਗਿਆ | ਇਸ ਮੌਕੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਆਪਣੇ ਸਾਥੀ ਕਲਾਕਾਰਾਂ ਦਾ ਹੌਸਲਾ ਵਧਾਉਣ ਲਈ ਇਸ ਪ੍ਰੋਗਰਾਮ ‘ਚ ਵਿਸ਼ੇਸ਼ ਤੌਰ ਤੇ ਪਹੁੰਚੇ ਜਿੱਥੇ ਉਨ੍ਹਾਂ ਵੱਲੋਂ ਟੈਲੀਵਿਜ਼ਨ ਅਤੇ ਫਿਲਮ ਜਗਤ ਦੇ ਪ੍ਰਸਿੱਧ ਕਲਾਕਾਰਾਂ ਨੂੰ ਸਨਮਾਨਿਤ ਵੀ ਕੀਤਾ|
ਉੱਥੇ ਹੀ ਇਸ ਰੰਗਮੰਚ ਦਿਵਸ ਮੌਕੇ ਪਟਿਆਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਜੀਤਪਾਲ ਕੋਹਲੀ ਵੀ ਭਗਵੰਤ ਮਾਨ ਦੇ ਨਾਲ ਹਾਜ਼ਰ ਰਹੇ ਅਤੇ ਉਨ੍ਹਾਂ ਤੋਂ ਇਲਾਵਾ ਪਟਿਆਲਾ ਦੇ ਵੱਖ ਵੱਖ ਹਲਕਿਆਂ ਦੇ ਵਿਧਾਇਕ ਵੀ ਹਾਜ਼ਰ ਸਨ ਪੰਜਾਬੀ ਫ਼ਿਲਮ ਜਗਤ ਦੇ ਪ੍ਰਸਿੱਧ ਕਲਾਕਾਰ ਗੁੱਗੂ ਗਿੱਲ, ਸੁਰਿੰਦਰ ਛਿੰਦਾ ਯੋਗਰਾਜ ਸਿੰਘ ਸਮੇਤ ਕਈ ਪ੍ਰਸਿੱਧ ਫਿਲਮ ਹਸਤੀਆਂ ਦਾ ਭਗਵੰਤ ਮਾਨ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ|