Site icon TheUnmute.com

CM ਭਗਵੰਤ ਮਾਨ ਵੱਲੋਂ ਚੀਫ ਜਸਟਿਸ ਰਮਨਾ ਨੂੰ ਅੰਮ੍ਰਿਤਸਰ ਹਵਾਈ ਅੱਡੇ ਤੋਂ ਨਿੱਘੀ ਵਿਦਾਇਗੀ

Chief Justice Ramna

ਚੰਡੀਗੜ੍ਹ 14 ਅਪ੍ਰੈਲ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਭਾਰਤ ਦੇ ਚੀਫ ਜਸਟਿਸ ਐਨ.ਵੀ. ਰਮਨਾ ਨੂੰ ਗੁਰੂ ਰਾਮ ਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਨਿੱਘੀ ਵਿਦਾਇਗੀ ਦਿੱਤੀ।ਭਾਰਤ ਦੇ ਚੀਫ ਜਸਟਿਸ ਐਨ.ਵੀ. ਰਮਨਾ ਪਰਿਵਾਰ ਸਮੇਤ ਪਵਿੱਤਰ ਨਗਰੀ ਦੇ ਦੌਰੇ ਉਤੇ ਆਏ ਸਨ,|

ਇਸ ਦੌਰਾਨ ਮੁੱਖ ਮੰਤਰੀ ਨੇ ਜਸਟਿਸ ਐਨ.ਵੀ. ਰਮਨਾ ਨਾਲ ਇਸ ਮੌਕੇ ਗੱਲਬਾਤ ਕੀਤੀ ਅਤੇ ਉਨਾਂ ਦਾ ਅੰਮ੍ਰਿਤਸਰ ਯਾਤਰਾ ਦਾ ਅਨੁਭਵ ਲਿਆ। ਸ੍ਰੀ ਰਮਨਾ ਨੇ ਅੰਮ੍ਰਿਤਸਰ ਦੀ ਯਾਤਰਾ ਨੂੰ ਯਾਦਗਾਰੀ ਪਲ ਦੱਸਦੇ ਅੰਮ੍ਰਿਤਸਰੀਆਂ ਵੱਲੋਂ ਕੀਤੀ ਪ੍ਰਹੁਣਚਾਰੀ ਦੀ ਸਰਾਹਨਾ ਕੀਤੀ। ਉਨਾਂ ਨੇ ਮੁੱਖ ਮੰਤਰੀ ਨੂੰ ਪੰਜਾਬ ਦੀ ਅਗਵਾਈ ਲਈ ਸ਼ੁਭ ਕਾਮਨਾਵਾਂ ਵੀ ਦਿੱਤੀਆਂ। ਇਸ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਦੇ ਵਿਕਾਸ ਲਈ ਉਲੀਕੀਆਂ ਕੁੱਝ ਯੋਜਨਾਵਾਂ ਵੀ ਚੀਫ ਜਸਟਿਸ ਸ੍ਰੀ ਰਮਨਾ ਨਾਲ ਸਾਂਝੀਆਂ ਕੀਤੀਆਂ।

ਇਸ ਮੌਕੇ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ, ਜਿਲ੍ਹਾ ਤੇ ਸੈਸ਼ਨ ਜੱਜ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਰਵੀ ਭਗਤ, ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸੂਦਨ, ਪੁਲਿਸ ਕਮਿਸ਼ਨਰ ਅਰੁਣਪਾਲ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Exit mobile version