Deputy Commissioners

CM ਭਗਵੰਤ ਮਾਨ ਨੇ ਅੱਜ ਡਿਪਟੀ ਕਮਿਸ਼ਨਰਾਂ ਨਾਲ ਸੱਦੀ ਉੱਚ ਪੱਧਰੀ ਬੈਠਕ

ਚੰਡੀਗੜ੍ਹ, 01 ਅਕਤੂਬਰ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ (Deputy Commissioners) ਨਾਲ ਅਹਿਮ ਬੈਠਕ ਕਰਨਗੇ। ਇਹ ਉੱਚ ਪੱਧਰੀ ਬੈਠਕ ਨਰਮੇ ਦੀ ਖਰੀਦ ਦੇ ਪ੍ਰਬੰਧਾਂ ਸਬੰਧੀ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਮਾਨ ਚੰਡੀਗੜ੍ਹ ਸਥਿਤ ਆਪਣੀ ਸਰਕਾਰੀ ਰਿਹਾਇਸ਼ ‘ਤੇ ਵੀਡੀਓ ਕਾਨਫਰੰਸਿੰਗ ਰਾਹੀਂ ਬੈਠਕ ਕਰਨਗੇ। ਇਹ ਬੈਠਕ ਦੁਪਹਿਰ 1 ਵਜੇ ਦੇ ਕਰੀਬ ਸ਼ੁਰੂ ਹੋਵੇਗੀ। ਬੈਠਕ ਤੋਂ ਬਾਅਦ ਨਰਮਾ (ਕਪਾਹ) ਦੀ ਖਰੀਦ ਸਬੰਧੀ ਅਹਿਮ ਫੈਸਲਾ ਲਿਆ ਜਾ ਸਕਦਾ ਹੈ।

ਇਸਤੋਂ ਪਹਿਲਾਂ ਯਾਨੀ ਸੋਮਵਾਰ ਨੂੰ ਸੀਐਮ ਭਗਵੰਤ ਮਾਨ ਨੇ ਪਰਾਲੀ ਪ੍ਰਬੰਧਨ ਨੂੰ ਲੈ ਕੇ ਅਧਿਕਾਰੀਆਂ (Deputy Commissioners) ਨਾਲ ਅਹਿਮ ਬੈਠਕ ਕੀਤੀ ਸੀ। ਉਕਤ ਬੈਠਕ ‘ਚ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਕਰਨ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਕਿਸਾਨਾਂ ਨੂੰ ਜਾਗਰੂਕ ਕਰਨ ਲਈ ਸਾਰੇ ਡਿਪਟੀ ਕਮਿਸ਼ਨਰਾਂ ਖੇਤੀਬਾੜੀ ਵਿਭਾਗ ਕਿਸਾਨਾਂ ਨੂੰ ਮਸ਼ੀਨਰੀ ਮੁਹੱਈਆ ਕਰਵਾਏਗਾ, ਜਿਸ ਲਈ ‘ਉਨੱਤ ਕਿਸਾਨ’ ਐਪ ਲਾਂਚ ਕੀਤੀ ਗਈ ਹੈ।

ਮੁੱਖ ਮੰਤਰੀ ਮਾਨ ਨੇ ਕਿਹਾ ਸੀ ਕਿ ਝੋਨੇ ਦੀ ਸਰਕਾਰੀ ਖਰੀਦ 1 ਅਕਤੂਬਰ ਯਾਨੀ ਅੱਜ ਤੋਂ ਸ਼ੁਰੂ ਹੋ ਰਹੀ ਹੈ। ਅੱਜ ਤੋਂ ਝੋਨੇ ਦੀ ਫਸਲ ਦੀ ਵਿਕਰੀ ਸ਼ੁਰੂ ਹੋ ਜਾਵੇਗੀ। ਕਿਸਾਨ ਅੱਜ ਤੋਂ ਆਪਣੀ ਝੋਨੇ ਦੀ ਫਸਲ ਸਰਕਾਰ ਨੂੰ ਵੇਚ ਸਕਣਗੇ। ਇਹ ਫੈਸਲਾ ਕੱਲ੍ਹ ਹੋਈ ਮੀਟਿੰਗ ਵਿੱਚ ਲਿਆ ਗਿਆ

Scroll to Top