Punjab Cabinet

ਵਿਧਾਨ ਸਭਾ ਸੈਸ਼ਨ ਦੇ ਏਜੰਡੇ ਨੂੰ ਲੈ ਕੇ CM ਭਗਵੰਤ ਮਾਨ ਨੇ ਸੱਦੀ ਮੰਤਰੀ ਮੰਡਲ ਦੀ ਅਹਿਮ ਮੀਟਿੰਗ

ਚੰਡੀਗੜ੍ਹ 26 ਸਤੰਬਰ 2022: ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਤੋਂ ਇੱਕ ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਵਲੋਂ ਪੰਜਾਬ ਕੈਬਿਨਟ ਦੀ ਅਹਿਮ ਮੀਟਿੰਗ ਸੱਦੀ ਹੈ। ਇਹ ਕੈਬਿਨਟ ਮੀਟਿੰਗ ਸ਼ਾਮ 4 ਵਜੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ‘ਤੇ ਹੋਣ ਜਾ ਰਹੀ ਹੈ, ਜਿਸ ‘ਚ ਵਿਸ਼ੇਸ਼ ਸੈਸ਼ਨ ਦੌਰਾਨ ਉਠਾਏ ਜਾਣ ਵਾਲੇ ਮੁੱਦਿਆਂ ‘ਤੇ ਚਰਚਾ ਹੋ ਸਕਦੀ ਹੈ ।

ਜ਼ਿਕਰਯੋਗ ਹੈ ਕਿ 22 ਸਤੰਬਰ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਿਆ ਗਿਆ ਸੀ, ਜਿਸ ਨੂੰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਰੱਦ ਕਰ ਦਿੱਤਾ ਸੀ। ਇਸ ਤੋਂ ਬਾਅਦ ਵਿਧਾਨ ਸਭਾ ਸੈਸ਼ਨ ਨੂੰ ਲੈ ਕੇ ਸਿਆਸਤ ਲਗਾਤਾਰ ਭਖ ਗਈ | ਪੰਜਾਬ ਦੇ ਰਾਜਪਾਲ ਵੱਲੋਂ ਜਾਰੀ ਪੱਤਰ ਤੋਂ ਬਾਅਦ ਵਿਧਾਨ ਸਭਾ ਦਾ ਸੈਸ਼ਨ 27 ਸਤੰਬਰ ਨੂੰ ਮੁੜ ਬੁਲਾਇਆ ਗਿਆ ਹੈ।

Scroll to Top