ਚੰਡੀਗੜ੍ਹ, 11 ਜੂਨ 2024: ਪੰਜਾਬ ਵਿੱਚ ਅੱਜ ਤੋਂ ਝੋਨੇ ਦਾ ਸੀਜ਼ਨ ਸ਼ੁਰੂ ਹੋ ਰਿਹਾ ਹੈ। ਅਜਿਹੇ ‘ਚ ਲੋਕਾਂ ਨੂੰ ਬਿਜਲੀ ਸਬੰਧੀ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇ, ਇਸ ਦੇ ਲਈ ਸੀਐਮ ਭਗਵੰਤ ਮਾਨ ਖੁਦ ਸਰਗਰਮ ਹੋ ਗਏ ਹਨ। ਮੁੱਖ ਮੰਤਰੀ ਨੇ ਅੱਜ ਦੁਪਹਿਰ 12 ਵਜੇ ਚੰਡੀਗੜ੍ਹ ਵਿੱਚ ਬਿਜਲੀ ਵਿਭਾਗ (Electricity department) ਨਾਲ ਸਬੰਧਤ ਅਧਿਕਾਰੀਆਂ ਦੀ ਬੈਠਕ ਸੱਦ ਲਈ ਹੈ। ਬੈਠਕ ਸਕੱਤਰੇਤ ਵਿੱਚ ਹੋਵੇਗੀ।
ਸੂਬੇ ਵਿੱਚ ਝੋਨੇ ਦੇ ਸੀਜ਼ਨ ਲਈ ਅੱਜ 6 ਜ਼ਿਲ੍ਹਿਆਂ ਨੂੰ ਨਹਿਰੀ ਪਾਣੀ ਛੱਡਿਆ ਜਾਵੇਗਾ। ਅੱਜ ਤੋਂ ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਫ਼ਿਰੋਜ਼ਪੁਰ, ਫ਼ਰੀਦਕੋਟ, ਮਾਨਸਾ ਅਤੇ ਬਠਿੰਡਾ ਵਿੱਚ ਨਹਿਰੀ ਪਾਣੀ ਮਿਲੇਗਾ। ਇਸ ਦੇ ਨਾਲ ਹੀ ਸਰਕਾਰ ਨੇ ਲੋਕਾਂ ਨੂੰ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੀ ਅਪੀਲ ਕੀਤੀ ਹੈ। ਇਸ ਤੋਂ ਪਹਿਲਾਂ ਵੀ ਨਹਿਰਾਂ ਦੀ ਸਫ਼ਾਈ ਤੇ ਹੋਰ ਕੰਮ ਮੁਕੰਮਲ ਹੋ ਚੁੱਕੇ ਹਨ।