ਪੰਜਾਬ, 26 ਸਤੰਬਰ 2026: ਪੰਜਾਬ ਸਰਕਾਰ ਨੇ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਲਾਗੂ ਕਰਨ ਦੀ ਤਿਆਰੀ ਤੇਜ਼ ਕਰ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸਬੰਧੀ ਬਣਾਈ ਗਈ ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਬੈਠਕ ਬੁਲਾਈ ਹੈ। ਇਹ ਬੈਠਕ ਐਤਵਾਰ, 27 ਸਤੰਬਰ ਨੂੰ ਦੁਪਹਿਰ 1 ਵਜੇ ਹੋਵੇਗੀ।
ਇਸ ਬੈਠਕ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ, ਰਾਮਪੁਰ ਖੇੜੀ ਦੇ ਸੰਤ ਬਾਬਾ ਸੇਵਾ ਸਿੰਘ, ਸਾਬਕਾ ਜਸਟਿਸ ਜਸਪਾਲ ਸਿੰਘ, ਸਾਬਕਾ ਜਸਟਿਸ ਗੁਰਬੀਰ ਸਿੰਘ, ਸਾਬਕਾ ਆਈ ਪੀ ਐੱਸ ਅਧਿਕਾਰੀ ਤੇ ਪੀਪੀਐੱਸਸੀ ਦੇ ਸਾਬਕਾ ਚੇਅਰਮੈਨ ਜਤਿੰਦਰ ਸਿੰਘ ਔਲਖ ਅਤੇ ਐਡਵੋਕੇਟ ਪ੍ਰੀਤ ਇੰਦਰ ਪੌਲ ਸਿੰਘ ਸ਼ਾਮਲ ਹੋਣਗੇ।
ਜਿਕਰਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਨੇ ‘ਦ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਤੇ ਕੁਝ ਇਤਰਾਜ਼ ਜਤਾਏ ਸਨ, ਇਸਦੇ ਨਾਲ ਹੀ ਪੰਜਾਬ ਵਿਧਾਨ ਸਭਾ ਦੇ ਵਿਧਾਇਕਾਂ ਨੂੰ ਵੀ ਤਲਬ ਕੀਤਾ ਗਿਆ ਸੀ।
Read More: CM ਭਗਵੰਤ ਮਾਨ ਨੇ ਭਾਰਤੀ ਮਹਿਲਾ ਕਬੱਡੀ ਟੀਮ ਨੂੰ ਸੋਨ ਤਮਗਾ ਜਿੱਤਣ ‘ਤੇ ਦਿੱਤੀ ਵਧਾਈ




