ਚੰਡੀਗੜ੍ਹ 27 ਜੁਲਾਈ 2022: ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Mann) ਬੀਤੇ ਦਿਨ ਤੋਂ ਦਿੱਲੀ ਦੌਰੇ ਤੇ ਹਨ, ਇਸ ਦੌਰਾਨ ਮੁੱਖ ਮੰਤਰੀ ਨੇ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸ਼ੇਖਾਵਤ ਨਾਲ ਮੁਲਾਕਾਤ ਕੀਤੀ ਅਤੇ ਸੂਬੇ ‘ਚ ਨਹਿਰੀ ਪ੍ਰਬੰਧ ਦੀ ਮਜ਼ਬੂਤੀ ਲਈ ਭਾਰਤ ਸਰਕਾਰ ਤੋਂ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ ।
ਇਸਦੇ ਨਾਲ ਹੀ ਭਗਵੰਤ ਮਾਨ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਉਨ੍ਹਾਂ ਦੀ ਰਿਹਾਇਸ਼ ‘ਤੇ ਪਹੁੰਚੇ ਹਨ। ਜਿਕਰਯੋਗ ਹੈ ਕਿ ਪੰਜਾਬ ਵਿੱਚ ਬੀਤੇ ਦਿਨ ਹੀ ਪੰਜਾਬ ਦੇ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ਨੇ ਅਸਤੀਫਾ ਦੇ ਦਿੱਤਾ ਸੀ ਜਿਸ ਤੋਂ ਬਾਅਦ ਨਵੇਂ ਐਲਾਨੇ ਗਏ ਏਜੀ ਵਿਨੋਦ ਘਈ ਨੂੰ ਲੈ ਕੇ ਮਾਨ ਸਰਕਾਰ ਸਵਾਲਾਂ ਦੇ ਘੇਰੇ ‘ਚ ਹੈ |