Site icon TheUnmute.com

CM ਭਗਵੰਤ ਮਾਨ ਨੇ MSP ਕਮੇਟੀ ‘ਚ ਪੰਜਾਬ ਨੂੰ ਨੁਮਾਇੰਦਗੀ ਨਾ ਦੇਣ ਦੀ ਕੀਤੀ ਨਿਖੇਧੀ

MSP Committee

ਚੰਡੀਗੜ੍ਹ 20 ਜੁਲਾਈ 2022: ਕੇਂਦਰ ਸਰਕਾਰ ਵਲੋਂ ਬਣਾਈ MSP ਕਮੇਟੀ ‘ਚ ਪੰਜਾਬ ਨੂੰ ਨੁਮਾਇੰਦਗੀ ਨਾ ਦੇਣ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਖ਼ਤ ਸ਼ਬਦਾਂ ‘ਚ ਨਿਖੇਧੀ ਕੀਤੀ ਹੈ | ਮੁੱਖ ਮੰਤਰੀ ਨੇ ਟਵੀਟ ਕਰਦਿਆਂ ਲਿਖਿਆ ਕਿ ਕੇਂਦਰ ਸਰਕਾਰ ਵੱਲੋਂ ਕਿਸਾਨ ਵੀਰਾਂ ਨਾਲ ਵਾਅਦੇ ਮੁਤਾਬਕ MSP ‘ਤੇ ਬਣਾਈ ਗਈ ਕਮੇਟੀ ਵਿੱਚ ਪੰਜਾਬ ਨੂੰ ਨੁਮਾਇੰਦਗੀ ਨਾ ਦੇਣ ‘ਤੇ ਨਿੰਦਾ ਕਰਦਾ ਹਾਂ | ਉਨ੍ਹਾਂ ਕਿਹਾ ਕਿ ਪੰਜਾਬ ਦਾ ਕਿਸਾਨ ਪਹਿਲਾਂ ਹੀ ਫ਼ਸਲੀ ਚੱਕਰ ਅਤੇ ਕਰਜ਼ੇ ‘ਚ ਡੁੱਬਿਆ ਪਿਆ ਹੈ | MSP ਸਾਡਾ ਕਨੂੰਨੀ ਅਧਿਕਾਰ ਹੈ ਅਤੇ ਕੇਂਦਰ ਸਰਕਾਰ ਨੂੰ MSP ਕਮੇਟੀ ਵਿੱਚ ਪੰਜਾਬ ਦੀ ਨੁਮਾਇੰਦਗੀ ਯਕੀਨੀ ਬਣਾਉਣੀ ਚਾਹੀਦੀ ਹੈ |

Exit mobile version