July 7, 2024 1:26 pm
Kabul

CM ਭਗਵੰਤ ਮਾਨ ਨੇ ਕਾਬੁਲ ‘ਚ ਗੁਰਦੁਆਰਾ ਸਾਹਿਬ ‘ਤੇ ਹੋਏ ਹਮਲੇ ਦੀ ਕੀਤੀ ਨਿਖੇਧੀ

ਚੰਡੀਗੜ੍ਹ 18 ਜੂਨ 2022: ਅਫਗਾਨਿਸਤਾਨ ਦੇ ਕਾਬੁਲ (Kabul) ਸ਼ਹਿਰ ‘ਚ ਸਥਿਤ ਗੁਰਦੁਆਰਾ ਕਰਤੇ ਪਰਵਾਨ ‘ਤੇ ਹਮਲਾ ਹੋਇਆ, ਇਸ ਹਮਲੇ ‘ਚ ਇਕ ਗਾਰਡ ਸਮੇਤ ਦੋ ਅਫਗਾਨ ਨਾਗਰਿਕਾਂ ਦੀ ਮੌਤ ਹੋ ਗਈ । ਇਸਦੇ ਨਾਲ ਹੀ ਤਿੰਨ ਤਾਲਿਬਾਨੀ ਫੌਜੀ ਵੀ ਜ਼ਖਮੀ ਹੋ ਗਏ।

ਇਸ ਦੌਰਾਨ ਅੱਤਵਾਦੀ ਹਮਲੇ ਦੀ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਖ਼ਤ ਸ਼ਬਦਾਂ ‘ਚ ਨਿਖੇਧੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੈਂ ਸਾਰਿਆਂ ਦੀ ਸੁਰੱਖਿਆ ਲਈ ਪ੍ਰਾਰਥਨਾ ਕਰ ਰਿਹਾ ਹਾਂ। ਇਸ ਦੌਰਾਨ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਅਫ਼ਗਾਨਿਸਤਾਨ ਸਰਕਾਰ ਨਾਲ ਗੱਲਬਾਤ ਕਰਕੇ ਅਫ਼ਗਾਨਿਸਤਾਨ ‘ਚ ਰਹਿ ਰਹੇ ਸਿੱਖਾਂ ਦੀ ਜਾਨ ਮਾਲ ਦੀ ਰਾਖੀ ਕੀਤੀ ਜਾਵੇ।

CM Bhagwant Mann

ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕਿ ਇਸਲਾਮਿਕ ਸਟੇਟ (ISIS-K) ਦੇ ਖੁਰਾਸਾਨ ਮਾਡਿਊਲ ਦਾ ਹੱਥ ਦੱਸਿਆ ਜਾ ਰਿਹਾ ਹੈ। ਹਾਲਾਂਕਿ, ਅਜੇ ਤੱਕ ਇਸ ਨੇ ਸਪੱਸ਼ਟ ਤੌਰ ‘ਤੇ ਇਸ ਦੀ ਕੋਈ ਜ਼ਿੰਮੇਵਾਰੀ ਨਹੀਂ ਲਈ ਹੈ।ਦਸਿਆ ਜਾ ਰਿਹਾ ਹੈ ਕਿ ਧਮਾਕੇ ਤੋਂ ਪਹਿਲਾਂ ਹਮਲਾਵਰਾਂ ਨੇ ਉੱਥੇ ਗੋਲੀਬਾਰੀ ਗਈ ਸੀਜੀ ਜਿਸਦੇ ਚੱਲਦੇ ਗੋਲੀਬਾਰੀ ਵਿੱਚ ਗੁਰਦੁਆਰੇ ਦਾ ਤਾਇਨਾਤ ਗਾਰਡ ਮਾਰਿਆ ਗਿਆ। ਘਟਨਾ ਤੋਂ ਬਾਅਦ ਤਾਲਿਬਾਨੀ ਫੌਜੀਆਂ ਨੇ ਗੁਰਦੁਆਰੇ ਨੂੰ ਘੇਰਾ ਪਾ ਲਿਆ |

ਦੱਸਿਆ ਜਾ ਰਿਹਾ ਹੈ ਕਿ ਗੁਰਦੁਆਰਾ ਕਾਰਤੇ-ਪਰਵਾਨ ਦੇ ਗੇਟ ਦੇ ਬਾਹਰ ਦੋ ਧਮਾਕੇ ਹੋਏ। ਇਸ ਤੋਂ ਬਾਅਦ ਗੁਰਦੁਆਰਾ ਸਾਹਿਬ ਦੇ ਅੰਦਰ ਵੀ ਦੋ ਧਮਾਕੇ ਹੋਏ। ਜਿਸਦੇ ਕਾਰਨ ਗੁਰੂਦੁਆਰੇ ਨਾਲ ਲੱਗਦੀਆਂ ਕੁਝ ਦੁਕਾਨਾਂ ਨੂੰ ਅੱਗ ਲੱਗ ਗਈ ਅਤੇ ਅੱਗ ਪੂਰੇ ਕੰਪਲੈਕਸ ਵਿਚ ਫੈਲ ਗਈ।

kabul

ਇਸ ਦੌਰਾਨ ਧਮਾਕੇ ਦੌਰਾਨ 3 ਵਿਅਕਤੀ ਗੁਰਦੁਆਰੇ ‘ਚੋਂ ਬਾਹਰ ਨਿਕਲਣ ‘ਚ ਕਾਮਯਾਬ ਰਹੇ, ਜਿਨ੍ਹਾਂ ‘ਚੋਂ 2 ਜ਼ਖਮੀ ਹੋ ਗਏ। ਇਨ੍ਹਾਂ ਜਖ਼ਮੀਆਂ ਨੂੰ ਹਸਪਤਾਲ ਭੇਜ ਦਿੱਤਾ ਗਿਆ ਹੈ। ਗੁਰਦੁਆਰਾ ਦਸਮੇਸ਼ ਪਿਤਾ ਸਾਹਿਬ ਜੀ ਕਰਤੇ ਪਰਵਾਨ ਵਿੱਚ ਸਿਰਫ਼ ਅੱਗ ਅਤੇ ਧੂੰਆਂ ਹੀ ਦੇਖਿਆ ਜਾ ਸਕਦਾ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਗੁਰਦੁਆਰੇ ਦੇ ਮੁੱਖ ਦਰਬਾਰ ਹਾਲ ਨੂੰ ਵੀ ਅੱਗ ਲੱਗਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ

ਭਾਰਤ ਦੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਸ ਮਾਮਲੇ ਬਾਰੇ ਕਿਹਾ ਹੈ ਕਿ ਅਸੀਂ ਗੁਰਦੁਆਰਾ ਕਾਰਤੇ-ਪਰਵਾਨ ‘ਤੇ ਕਾਇਰਾਨਾ ਹਮਲੇ ਦੀ ਸਖ਼ਤ ਨਿੰਦਾ ਕਰਦੇ ਹਾਂ। ਜਦੋਂ ਤੋਂ ਸਾਨੂੰ ਹਮਲੇ ਦੀ ਖ਼ਬਰ ਮਿਲੀ ਹੈ, ਅਸੀਂ ਘਟਨਾਕ੍ਰਮ ‘ਤੇ ਨਜ਼ਰ ਰੱਖ ਰਹੇ ਹਾਂ। ਸਿੱਖ ਕੌਮ ਦੀ ਸੁਰੱਖਿਆ ਸਾਡੀ ਪਹਿਲ ਹੈ।