ਚੰਡੀਗੜ੍ਹ, 03 ਅਗਸਤ 2024: ਬੀਤੇ ਦਿਨ ਪੈਰਿਸ ਓਲੰਪਿਕ 2024 ‘ਚ ਭਾਰਤੀ ਹਾਕੀ ਟੀਮ (Indian hockey team) ਨੇ 52 ਸਾਲ ਬਾਅਦ ਓਲੰਪਿਕ ‘ਚ ਆਸਟਰੇਲੀਆ ਨੂੰ ਹਰਾ ਦਿੱਤਾ | ਭਾਰਤੀ ਟੀਮ ਦੀ ਇਸ ਸ਼ਾਨਦਾਰ ਜਿੱਤ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਸਟਰੇਲੀਆ ਖ਼ਿਲਾਫ਼ ਇਤਿਹਾਸਕ ਜਿੱਤ ਦਰਜ ਕਰਨ ਲਈ ਭਾਰਤੀ ਹਾਕੀ ਟੀਮ ਨੂੰ ਵਧਾਈ ਦਿੱਤੀ ਹੈ। ਸੀਐੱਮ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਕਪਤਾਨ ਹਰਮਨਪ੍ਰੀਤ ਸਿੰਘ ਨੇ ਇਸ ਅਹਿਮ ਮੈਚ ਵਿੱਚ ਦੋ ਗੋਲ ਕਰਕੇ ਟੀਮ ਦੀ ਜਿੱਤ ਯਕੀਨੀ ਬਣਾਈ ਹੈ।
ਮੁੱਖ ਮੰਤਰੀ ਨੇ ਆਸ ਪ੍ਰਗਟ ਕੀਤੀ ਕਿ ਇਹ ਇਤਿਹਾਸਕ ਜਿੱਤ ਦੇਸ਼ ‘ਚ ਕੌਮੀ ਖੇਡ ਦੀ ਪੁਰਾਣੀ ਸ਼ਾਨ ਨੂੰ ਬਹਾਲ ਕਰਨ ਦਾ ਰਾਹ ਪੱਧਰਾ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮੁੱਚੀ ਟੀਮ ਨੇ ਆਸਟ੍ਰੇਲੀਆ ਖ਼ਿਲਾਫ ਇਸ ਸ਼ਾਨਦਾਰ ਜਿੱਤ ਨਾਲ ਪੂਰੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ। ਉਨ੍ਹਾਂ ਨੇ ਭਾਰਤੀ ਟੀਮ ਨੂੰ ਨਾਕਆਊਟ ਮੈਚਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਆਸ ਪ੍ਰਗਟਾਈ ਕਿ ਭਾਰਤੀ ਟੀਮ ਦੇਸ਼ ਲਈ ਤਗਮੇ ਜ਼ਰੂਰ ਜਿੱਤੇਗੀ।