July 5, 2024 5:14 am
Mattewara forest

CM ਭਗਵੰਤ ਮਾਨ ਨੇ ਮੱਤੇਵਾੜਾ ਮਾਮਲੇ ‘ਤੇ ਸੋਮਵਾਰ ਨੂੰ ਬੁਲਾਈ ਅਹਿਮ ਮੀਟਿੰਗ

ਚੰਡੀਗੜ੍ਹ 09 ਜੁਲਾਈ 2022: ਮੱਤੇਵਾੜਾ ਜੰਗਲ (Mattewara forest) ਦੇ ਮਾਮਲੇ ‘ਤੇ ਪੰਜਾਬ ਸਰਕਾਰ ‘ਚ ਹਲਚਲ ਨਜ਼ਰ ਆ ਰਹੀ ਹੈ | ਇਸਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਅਹਿਮ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ‘ਚ ਮੱਤੇਵਾੜਾ ਜੰਗਲ ਦੇ ਮਾਮਲੇ ‘ਤੇ ਦੇ ਹੱਲ ਲਈ ਸਮਝੌਤਾ ਕੀਤਾ ਜਾ ਸਕਦਾ ਹੈ।

ਮੱਤੇਵਾੜਾ ਜੰਗਲ ਅਤੇ ਸਤਲੁਜ ਦਰਿਆ ਦੇ ਨਾਲ ਲੱਗਦੀ ਇੱਕ ਹਜ਼ਾਰ ਏਕੜ ਜ਼ਮੀਨ ਵਿੱਚ ਟੈਕਸਟਾਈਲ ਪਾਰਕ ਬਣਾਉਣ ਦੇ ਫੈਸਲੇ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ 50 ਐਨਜੀਓਜ਼ ਦੀ ਜਨਤਕ ਐਕਸ਼ਨ ਕਮੇਟੀ ਵੱਲੋਂ 10 ਜੁਲਾਈ ਨੂੰ ਧਰਨੇ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ‘ਆਪ’ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਦੋਸ਼ ਲਾਉਂਦਿਆਂ ਕਿਹਾ ਕਿ ਲੁਧਿਆਣਾ ਦੇ ਲੋਕਾਂ ਨਾਲ ਧੋਖਾ ਕੀਤਾ ਗਿਆ ਹੈ। ਭਗਵੰਤ ਮਾਨ ਸਮੇਤ ‘ਆਪ’ ਦੇ ਆਗੂ ਵਿਰੋਧੀ ਧਿਰ ਵਿੱਚ ਰਹਿੰਦਿਆਂ ਇਸ ਪ੍ਰਾਜੈਕਟ ਦਾ ਵਿਰੋਧ ਕਰਦੇ ਰਹੇ ਹਨ।