ਧੂਰੀ, 14 ਅਗਸਤ, 2023: ਮੁੱਖ ਮੰਤਰੀ ਭਗਵੰਤ ਮਾਨ ਨੇ ਧੂਰੀ ਦੇ ਰਾਜੋਮਾਜਰਾ ਤੋਂ ਅੱਜ 76 ਆਮ ਆਦਮੀ ਕਲੀਨਿਕ (Aam Aadmi Clinics) ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੇ | ਮੁੱਖ ਮੰਤਰੀ ਦਾ ਕਹਿਣਾ ਹੈ ਕਿ ਪਿਛਲੇ ਸਾਲ ਆਜ਼ਾਦੀ ਦੇ 75 ਸਾਲ ਪੂਰੇ ਹੋਣ ਮੌਕੇ ਅਸੀਂ ਪੰਜਾਬ ‘ਚ 75 ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਸੀ ਜਿਸਦਾ ਅੰਕੜਾ ਸਾਲ ‘ਚ ਹੀ 583 ‘ਤੇ ਪਹੁੰਚ ਗਿਆ | ਜਿਸਦਾ ਫਾਇਦਾ ਹੁਣ ਤੱਕ ਲਗਭਗ 45 ਲੱਖ ਲੋਕ ਲੈ ਚੁੱਕੇ ਹਨ |
ਹੁਣ ਅਸੀਂ ਆਜ਼ਾਦੀ ਦੇ 76 ਸਾਲ ਪੂਰੇ ਹੋਣ ਮੌਕੇ ਅੱਜ 76 ਹੋਰ ਨਵੇਂ ਆਮ ਆਦਮੀ ਕਲੀਨਿਕ ਲੋਕ ਸਮਰਪਿਤ ਕਰ ਰਹੇ ਹਾਂ ਜਿਸ ਨਾਲ ਇਹ ਗਿਣਤੀ 659 ਹੋ ਗਈ ਹੈ | ਇਹ ਕਲੀਨਿਕ ਉਹਨਾਂ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੇ ਹਨ, ਜੋ ਹੁਣ ਤੱਕ ਇਲਾਜ ਮਹਿੰਗਾ ਹੋਣ ਕਰਕੇ ਸਿਹਤ ਸਹੂਲਤਾਂ ਤੋਂ ਵਾਂਝੇ ਸੀ |