Site icon TheUnmute.com

CM ਭਗਵੰਤ ਮਾਨ ਨੂੰ ਪੈਰਿਸ ਜਾਣ ਲਈ ਕੇਂਦਰ ਸਰਕਾਰ ਤੋਂ ਨਹੀਂ ਮਿਲੀ ਮਨਜ਼ੂਰੀ

Bhagwant Mann

ਚੰਡੀਗੜ੍ਹ, 03 ਅਗਸਤ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੂੰ ਕੇਂਦਰ ਸਰਕਾਰ ਨੇ ਪੈਰਿਸ ਜਾਣ ਇਜਾਜ਼ਤ ਨਹੀਂ ਦਿੱਤੀ ਗਈ | ਸੀਐਮ ਮਾਨ ਨੇ ਅੱਜ ਪੈਰਿਸ ਲਈ ਉਡਾਣ ਭਰਨੀ ਸੀ | ਵਿਦੇਸ਼ ਮੰਤਰਾਲੇ ਨੇ ਸੁਰੱਖਿਆ ਦਾ ਹਵਾਲਾ ਦਿੰਦੇ ਹੋਏ ਸੀਐੱਮ ਭਗਵੰਤ ਮਾਨ ਨੂੰ ਪੈਰਿਸ ਜਾਣ ਦੀ ਮਨਜ਼ੂਰੀ ਦੇਣ ਤੋਂ ਇਨਕਾਰ ਕਰ ਦਿੱਤਾ। ਸੀਐਮ ਮਾਨ ਨੇ ਆਪਣੀ ਘਰਵਾਲੀ ਅਤੇ ਸੁਰੱਖਿਆ ਨਾਲ ਸਬੰਧਤ ਕੁਝ ਅਧਿਕਾਰੀਆਂ ਨਾਲ ਪੈਰਿਸ ਓਲੰਪਿਕ ‘ਚ ਭਾਰਤੀ ਹਾਕੀ ਟੀਮ ਦੇ ਮੈਚ ਦੇਖਣ ਜਾਣਾ ਸੀ |

ਸੂਤਰਾਂ ਮੁਤਾਬਕ ਸੀਐਮ ਭਗਵੰਤ ਮਾਨ (Bhagwant Mann) ਦੇ ਦੌਰੇ ਨੂੰ ਮਨਜ਼ੂਰੀ ਨਾ ਦੇਣ ਦਾ ਕਾਰਨ ਉਨ੍ਹਾਂ ਦੀ ਸੁਰੱਖਿਆ ਹੈ। ਮੁੱਖ ਮੰਤਰੀ ਹੋਣ ਦੇ ਨਾਤੇ ਮੁੱਖ ਮੰਤਰੀ ਨੂੰ ਜ਼ੈੱਡ ਪਲੱਸ ਸ਼੍ਰੇਣੀ ਦੀ ਸੁਰੱਖਿਆ ਮਿਲੀ ਹੈ। ਅਜਿਹੇ ‘ਚ ਅਰਜ਼ੀ ਲੇਟ ਹੋਣ ਕਾਰਨ ਵਿਦੇਸ਼ ਦੌਰੇ ਦੌਰਾਨ ਇੰਨੀ ਛੇਤੀ ਉਨ੍ਹਾਂ ਦੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰਨਾ ਸੰਭਵ ਨਹੀਂ ਹੈ। ਭਗਵੰਤ ਮਾਨ ਦਾ ਕਹਿਣਾ ਹੈ ਕਿ ਦੇਰ ਨਾਲ ਅਪਲਾਈ ਕਰਨ ਦੀ ਗੱਲ ਝੂਠੀ ਹੈ। ਪਹਿਲੇ ਹਾਕੀ ਮੈਚ ਤੋਂ ਬਾਅਦ ਹੀ ਉਨ੍ਹਾਂ ਨੇ ਪੈਰਿਸ ਜਾਣ ਦਾ ਫੈਸਲਾ ਕੀਤਾ ਸੀ।

Exit mobile version