ਚੰਡੀਗੜ੍ਹ, 26 ਜੁਲਾਈ 2024: ਪੰਜਾਬ ਦੇ ਰਾਜਪਾਲ (Punjab Governor) ਬਨਵਾਰੀ ਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਿਚਾਲੇ ਚੱਲ ਰਹੀ ਤਕਰਾਰ ਇੱਕ ਵਾਰ ਫਿਰ ਉਜਾਗਰ ਹੋਈ ਹੈ | ਮੁੱਖ ਮੰਤਰੀ ਭਗਵੰਤ ਮਾਨ ‘ਤੇ ਨਿਸ਼ਾਨਾ ਸਾਧਦੇ ਹੋਏ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਸ਼ਾਇਦ ਭਗਵੰਤ ਮਾਨ ਨੂੰ ਮੇਰਾ ਚਾਂਸਲਰ ਬਣਨਾ ਪਸੰਦ ਨਹੀਂ ਸੀ, ਇਸ ਕਰਕੇ ਮੈਂ ਅਸਤੀਫਾ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਮੈਨੂੰ ਕਿਸੇ ਤੋਂ ਵੋਟ ਨਹੀਂ ਚਾਹੀਦਾ, ਮੈਂ ਇੱਥੇ ਨਿਰਸਵਾਰਥ ਕੰਮ ਕਰ ਰਿਹਾ ਹਾਂ। ਜੇਕਰ ਮੈਂ ਕਿਸੇ ਨਾਲ ਵੀ ਗੱਲ ਕਰਦਾ ਹਾਂ ਤਾਂ ਉਹ ਸਿੱਧਾ ਪ੍ਰਧਾਨ ਮੰਤਰੀ ਜਾਂ ਗ੍ਰਹਿ ਮੰਤਰੀ ਨਾਲ ਹੁੰਦਾ ਹੈ। ‘ਆਪ’, ਭਾਜਪਾ ਅਤੇ ਕਾਂਗਰਸ ਦੇ ਲੋਕ ਵੀ ਸਮੱਸਿਆਵਾਂ ਲੈ ਕੇ ਆਉਂਦੇ ਹਨ। ਮੈਂ ਸਾਰਿਆਂ ਨੂੰ ਸੁਣਦਾ ਹਾਂ। ਪੰਜਾਬ ‘ਚ ਜੋ ਕੰਮ ਨਹੀਂ ਹੋਏ ਉਨ੍ਹਾਂ ਨੂੰ ਕਰਵਾਉਣਾ ਮੇਰੀ ਜ਼ਿੰਮੇਵਾਰੀ ਹੈ। ਰਾਜਪਾਲ ਨੇ ਕਿਹਾ ਕਿ ਪੰਜਾਬ ਦੀਆਂ ਸਾਰੀਆਂ ਯੂਨੀਵਰਸਿਟੀਆਂ ਦਾ ਚਾਂਸਲਰ ਹਾਂ। ਸੀ.ਐਮ ਸਾਹਿਬ ਨੂੰ ਇਹ ਗੱਲ ਚੰਗੀ ਨਹੀਂ ਲੱਗੀ, ਕਿਉਂਕਿ ਮੈਂ ਕਿਸੇ ਦੀ ਸਿਫਾਰਿਸ਼ ‘ਤੇ ਕੰਮ ਨਹੀਂ ਕੀਤਾ।