Site icon TheUnmute.com

CM ਭਗਵੰਤ ਮਾਨ ਨੇ ਮੇਰੀਆਂ 10 ਚਿੱਠੀਆਂ ਦਾ ਜਵਾਬ ਨਹੀਂ ਦਿੱਤਾ: ਬਨਵਾਰੀਲਾਲ ਪੁਰੋਹਿਤ

Banwarilal Purohit

ਚੰਡੀਗੜ੍ਹ, 12 ਜੂਨ 2023: ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਦੌਰਾਨ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ (Banwarilal Purohit) ਨੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਪਲਟਵਾਰ ਕੀਤਾ ਹੈ। ਉਹ ਪੰਜਾਬ ਸਰਕਾਰ ਨੂੰ ਮੇਰੀ ਸਰਕਾਰ ਕਿਉਂ ਨਾ ਕਹਿਣ ? ਪੰਜਾਬ ਉਨ੍ਹਾਂ ਦੀ ਸਰਕਾਰ ਹੈ ਅਤੇ ਉਹ ਇਸ ਨੂੰ ਵਾਰ-ਵਾਰ ਮੇਰੀ ਸਰਕਾਰ ਕਹਿਣਗੇ। ਉਨ੍ਹਾਂ ਨੇ ਭਗਵੰਤ ਮਾਨ ਨੂੰ ਰਿਕਾਰਡ ਪੇਸ਼ ਕਰਨ ਲਈ ਕਿਹਾ ਹੈ, ਜਿਸ ਵਿੱਚ ਉਨ੍ਹਾਂ ਨੇ ‘ਮੇਰੀ ਸਰਕਾਰ’ ਨਾ ਕਹਿਣ ਦੀ ਗੱਲ ਕਹੀ ਹੋਵੇ ਹੈ।

ਪੰਜਾਬ ਦੇ ਰਾਜਪਾਲ ਨੇ ਕਿਹਾ ਕਿ ਸੁਪਰੀਮ ਕੋਰਟ ਦੀਆਂ ਹਦਾਇਤਾਂ ਹਨ ਕਿ ਮੁੱਖ ਮੰਤਰੀ ਨੂੰ ਰਾਜਪਾਲ ਦੇ ਹਰ ਸਵਾਲ ਦਾ ਜਵਾਬ ਦੇਣਾ ਹੋਵੇਗਾ। ਕਿਉਂਕਿ ਇਹ ਮੁੱਖ ਮੰਤਰੀ ਦੀ ਸੰਵਿਧਾਨਕ ਜ਼ਿੰਮੇਵਾਰੀ ਹੈ। ਉਨ੍ਹਾਂ ਦੀਆਂ 10 ਚਿੱਠੀਆਂ ਦਾ ਵੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਵਾਬ ਨਹੀਂ ਦਿੱਤਾ । ਇਨ੍ਹਾਂ ਪੱਤਰਾਂ ਵਿੱਚ ਕਈ ਪੁਲਿਸ ਅਧਿਕਾਰੀਆਂ ਨੂੰ ਹਦਾਇਤਾਂ ਦੇਣ ਅਤੇ ਹੋਰ ਵਿਵਾਦਾਂ ਸਮੇਤ ਕਈ ਸਵਾਲ ਪੁੱਛੇ ਗਏ ਸਨ।

ਪੰਜਾਬ ਦੇ ਰਾਜਪਾਲ (Banwarilal Purohit) ਨੇ ਇਹ ਵੀ ਕਿਹਾ ਕਿ ਪੰਜਾਬ ਵਿਚ ਮੇਰੀ ਸਰਕਾਰ ਹੈ ਕਿਉਂਕਿ ਸਾਰੇ ਆਰਡਰ ਮੇਰੇ ਦਸਤਖ਼ਤਾਂ ਨਾਲ ਹੀ ਨਿਕਲਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਮੈਨੂੰ ਛੋਟੀ ਤੋਂ ਛੋਟੀ ਗੱਲ ਯਾਦ ਹੈ, ਉਹ ਭੁਲੇਖਾ ਨਾ ਰੱਖਣ। ਇਕ ਪੱਤਰਕਾਰ ਵਲੋਂ ਗਵਰਨਰ ਨੂੰ ਕੀਤੇ ਸਵਾਲ ਕਿ ਮੁੱਖ ਮੰਤਰੀ ਦਾ ਦੋਸ਼ ਹੈ ਕਿ ਗਵਰਨਰ ਪੰਜਾਬ ਸਰਕਾਰ ਖ਼ਿਲਾਫ਼ ਬੋਲਦੇ ਹਨ ਤਾਂ ਇਸ ਦਾ ਜਵਾਬ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਰਿਕਾਰਡ ਪੇਸ਼ ਕਰੋ, ਜੇ ਮੈਂ ਆਪਣੀ ਸਰਕਾਰ ਖ਼ਿਲਾਫ਼ ਬੋਲਿਆ ਹੋਵੇ । ਇਕ ਵਾਰ ਨਹੀਂ 50 ਵਾਰ ਬੋਲਦਾ ਹਾਂ ਪੰਜਾਬ ਵਿਚ ਮੇਰੀ ਸਰਕਾਰ ਹੈ। ਗਵਰਨਰ ਨੇ ਇਹ ਵੀ ਕਿਹਾ ਕਿ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ ਬੁਲਾਉਣ ਬਾਰੇ ਜਿਹੜਾ ਪੰਜਾਬ ਸਰਕਾਰ ਨੇ ਫ਼ੈਸਲਾ ਲਿਆ ਹੈ, ਉਸ ਨੂੰ ਮੈਂ ਮਨਜ਼ੂਰੀ ਦੇਵਾਂਗਾ ।

 

Exit mobile version