Site icon TheUnmute.com

CM ਭਗਵੰਤ ਮਾਨ ਵੱਲੋਂ ਫਿਰੋਜ਼ਪੁਰ-ਫਾਜ਼ਿਲਕਾ ਸੜਕ ਹਾਦਸੇ ਦੇ ਜ਼ਖਮੀਆਂ ਦਾ ਮੁਫ਼ਤ ਇਲਾਜ ਕਰਨ ਦੇ ਨਿਰਦੇਸ਼

CM Bhagwant Mann

ਚੰਡੀਗੜ੍ਹ, 31 ਜਨਵਰੀ 2025: ਅੱਜ ਫਿਰੋਜ਼ਪੁਰ-ਫਾਜ਼ਿਲਕਾ ਸੜਕ ‘ਤੇ ਵਾਪਰੇ ਦਰਦਨਾਕ ਹਾਦਸੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Mann) ਨੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ | ਇਸ ਹਾਦਸੇ ‘ਚ 11 ਜਣਿਆਂ ਦੀ ਜਾਂਨ ਚਲੀ ਗਈ ਅਤੇ 15 ਜ਼ਖਮੀ ਜਣੇ ਹੋ ਗਏ ਸਨ।

ਇਸ ਦੁਖਦਾਈ ਹਾਦਸੇ ‘ਤੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਮੁੱਖ ਮੰਤਰੀ ਮਾਨ ਨੇ ਦੁਖੀ ਪਰਿਵਾਰਾਂ ਨਾਲ ਆਪਣੀ ਦਿਲੀ ਹਮਦਰਦੀ ਸਾਂਝੀ ਕੀਤੀ ਅਤੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਨ੍ਹਾਂ ਇਸ ਨਾ ਪੂਰਾ ਹੋਣ ਵਾਲੇ ਘਾਟੇ ਨੂੰ ਸਹਿਣ ਕਰਨ ਦਾ ਬਲ ਬਖਸ਼ੇ | ਉਨ੍ਹਾਂ ਨੇ ਪਰਮਾਤਮਾ ਅੱਗੇ ਵਿਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ।

ਇਸ ਦੌਰਾਨ ਸੀਐੱਮ ਭਗਵੰਤ ਮਾਨ (CM Bhagwant Mann) ਨੇ ਕਿਹਾ ਕਿ ਉਹ ਪ੍ਰਸ਼ਾਸਨ ਨਾਲ ਲਗਾਤਾਰ ਸੰਪਰਕ ‘ਚ ਹਨ ਅਤੇ ਸਥਿਤੀ ‘ਤੇ ਲਗਾਤਾਰ ਨਜ਼ਰ ਰੱਖ ਰਹੇ ਹਨ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਾਰੇ ਜ਼ਖਮੀਆਂ ਦਾ ਮੁਫ਼ਤ ਇਲਾਜ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ ਅਤੇ ਉਨ੍ਹਾਂ ਨੇ ਸਾਰੇ ਜ਼ਖਮੀਆਂ ਦੇ ਛੇਤੀ ਠੀਕ ਹੋਣ ਦੀ ਕਾਮਨਾ ਵੀ ਕੀਤੀ।

Read More: Canada News: ਸੜਕ ਹਾਦਸੇ ਨੇ ਲਈ ਪੰਜਾਬ ਦੇ ਨੌਜਵਾਨ ਦੀ ਜਾ.ਨ, ਆਹਮੋ-ਸਾਹਮਣੇ ਟਰਾਲਿਆਂ ਦੀ ਹੋਈ ਜ਼ਬਰਦਸਤ ਟੱਕਰ

Exit mobile version