ਚੰਡੀਗੜ੍ਹ, 15 ਜੂਨ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੇਂਦਰੀ ਮਕਾਨ ਉਸਾਰੀ ਤੇ ਸ਼ਹਿਰੀ ਮਾਮਲਿਆਂ ਬਾਰੇ ਮੰਤਰੀ ਹਰਦੀਪ ਪੁਰੀ (Hardeep Puri) ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਪੰਜਾਬ ਦੇ ਸ਼ਹਿਰਾਂ ਨਾਲ ਸਬੰਧਤ ਕਈ ਮੁੱਦਿਆਂ ’ਤੇ ਚਰਚਾ ਕੀਤੀ। ਪੰਜਾਬ ਦੇ ਕਈ ਸ਼ਹਿਰਾਂ ਖਾਸ ਕਰਕੇ ਮੋਹਾਲੀ ਨੂੰ ਸਮਾਰਟ ਸਿਟੀ ਪ੍ਰਾਜੈਕਟ ਵਿੱਚ ਸ਼ਾਮਲ ਕਰਨ ਦੀ ਮੰਗ ਕੀਤੀ ਗਈ ਅਤੇ ਪੰਜਾਬ ਦੇ ਸ਼ਹਿਰਾਂ ਵਿੱਚ ਸਫਾਈ ਦੇ ਨਵੇਂ ਪ੍ਰਾਜੈਕਟ ਬਾਰੇ ਵੀ ਚਰਚਾ ਕੀਤੀ ਗਈ। ਇਸ ਮੌਕੇ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਸੁੰਦਰਤਾ ਬਾਰੇ ਵੀ ਵਿਸ਼ੇਸ਼ ਚਰਚਾ ਕੀਤੀ ਗਈ।