ਚੰਡੀਗੜ੍ਹ, 05 ਅਕਤੂਬਰ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਨਿਗਮ ਭਵਨ ਚੰਡੀਗੜ੍ਹ ਵਿਖੇ ਇੱਕ ਸਮਾਗਮ ਦੌਰਾਨ ਕੋਆਪਰੇਟਿਵ ਸੁਸਾਇਟੀ (Cooperative Society) ਦੇ 272 ਨਵ-ਨਿਯੁਕਤ ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਵੰਡੇ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਹੁਣ ਤੱਕ 37 ਹਜ਼ਾਰ ਨੌਕਰੀਆਂ ਦੇ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਵੱਲ ਧਿਆਨ ਦੇਣ ਦੀ ਲੋੜ ਹੈ। ਜਿੰਨੀ ਚੰਗੀ ਕਿਸੇ ਦੀ ਪੜ੍ਹਾਈ ਹੋਏਗੀ, ਓਨੀ ਚੰਗੀ ਹੀ ਨੌਕਰੀ ਮਿਲੇਗੀ |
ਇਸ ਮੌਕੇ ਮੁੱਖ ਮੰਤਰੀ ਨੇ ਨਵ-ਨਿਯੁਕਤ ਇੰਸਪੈਕਟਰਾਂ ਨੂੰ ਇਮਾਨਦਾਰੀ ਨਾਲ ਕੰਮ ਕਰਨ ਦੀ ਨਸਹੀਤ ਦਿੱਤੀ। ਉਨ੍ਹਾਂ ਨੇ ਕਿਹਾ ਕਿ ਭ੍ਰਿਸ਼ਟਾਚਾਰੀਆਂ ਨੂੰ ਬਚਾਉਣ ਲਈ ਹੜਤਾਲ ਕਰਨਾ ਸਹੀ ਨਹੀਂ। ਮੁੱਖ ਮੰਤਰੀ ਨੇ ਕਿਹਾ ਕਿ ਉਹ ਨੌਕਰੀਆਂ ਦੇਣ ਵਿੱਚ ਇੱਕ ਮਿੰਟ ਵੀ ਬਰਬਾਦ ਨਹੀਂ ਕਰਨਾ ਚਾਹੁੰਦੇ ਕਿਉਂਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਵਿੱਚ ਨੌਕਰੀਆਂ ਦੇਣ ਦੀ ਪ੍ਰਕਿਰਿਆ ਨੂੰ 72 ਸਾਲ ਪਹਿਲਾਂ ਹੀ ਟਾਲ ਦਿੱਤਾ ਹੈ।
ਮੁੱਖ ਮੰਤਰੀ ਨੇ ਦੱਸਿਆ ਕਿ ਅੱਜ 272 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ। ਉਨ੍ਹਾਂ ਨੂੰ ਖੁਸ਼ੀ ਹੈ ਕਿ ਕੋਆਪਰੇਟਿਵ ਸੁਸਾਇਟੀ (Cooperative Society) ਦੇ 272 ਨਵ-ਨਿਯੁਕਤ ਇੰਸਪੈਕਟਰਾਂ ਵਿੱਚੋਂ 181 ਲੜਕੇ ਅਤੇ 91 ਲੜਕੀਆਂ ਹਨ, ਜਿਨ੍ਹਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ। ਪੰਜਾਬ ਵਿੱਚ ਰਿਸ਼ਵਤ ਅਤੇ ਸਿਫ਼ਾਰਸ਼ਾਂ ਦਾ ਦੌਰ ਹੁਣ ਖ਼ਤਮ ਹੋ ਚੁੱਕਾ ਹੈ। ਹੁਣ ਪੰਜਾਬ ਵਿੱਚ ਜਿਸ ਨੂੰ ਵੀ ਸਰਕਾਰੀ ਨੌਕਰੀ ਮਿਲੇਗੀ ਉਹ ਆਪਣੀ ਮਿਹਨਤ ਅਤੇ ਇਮਾਨਦਾਰੀ ਨਾਲ ਕਰੇਗੀ। ਪੰਜਾਬ ਵਿੱਚ ਬਿਨਾਂ ਸਿਫਾਰਿਸ਼ ਦੇ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ।