ਚੰਡੀਗੜ੍ਹ, 07 ਸਤੰਬਰ 2024: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮਿਉਂਸਪਲ ਭਵਨ ਚੰਡੀਗੜ੍ਹ ਵਿਖੇ ਵੱਖ-ਵੱਖ ਵਿਭਾਗਾਂ ‘ਚ 293 ਨਵ-ਨਿਯੁਕਤ ਨੌਜਵਾਨ ਮੁੰਡੇ-ਕੁੜੀਆਂ ਨੂੰ ਨਿਯੁਕਤੀ ਪੱਤਰ (Appointment letters) ਵੰਡੇ ਹਨ । ਸੀਐਮ ਭਗਵੰਤ ਮਾਨ ਨੇ ਦੱਸਿਆ ਕਿ ਹੁਣ ਤੱਕ ਉਹ 44974 ਦੇ ਕਰੀਬ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪ ਚੁੱਕੇ ਹਨ। ਪਰ ਅੱਜ ਵੀ ਵਿਰੋਧੀ ਇਸ ਨੂੰ ਮੰਨਣ ਨੂੰ ਤਿਆਰ ਨਹੀਂ ਹਨ।
ਸੀਐਮ ਭਗਵੰਤ ਮਾਨ ਦੇ ਨਾਲ ਸਿਹਤ ਮੰਤਰੀ ਡਾ ਬਲਬੀਰ ਸਿੰਘ ਵੀ ਪਹੁੰਚੇ ਹਨ। ਪ੍ਰੋਗਰਾਮ ਦੀ ਸ਼ੁਰੂਆਤ ‘ਚ ਸੀਐਮ ਨੇ ਸਾਰੇ ਨੌਜਵਾਨਾਂ ਨੂੰ ਵਧਾਈ ਦਿੱਤੀ ਹੈ । ਮੁੱਖ ਮੰਤਰੀ ਨੇ ਕਿਹਾ ਛੇਤੀ ਹੀ 30 ਹੋਰ ਮਹੱਲਾ ਕਲੀਨਿਕ ਸ਼ੁਰੂ ਕੀਤੇ ਜਾਣਗੇ।