July 2, 2024 9:40 pm
CM Bhagwant Mann

CM ਭਗਵੰਤ ਮਾਨ ਨੇ 583 ਨੂੰ ਉਮੀਦਵਾਰਾਂ ਨੂੰ ਵੰਡੇ ਨਿਯੁਕਤੀ ਪੱਤਰ, 13 ਉਮੀਦਵਾਰਾਂ ਦਾ ਮਾਮਲਾ ਅਦਾਲਤ ‘ਚ ਪਹੁੰਚਿਆ

ਚੰਡੀਗੜ੍ਹ, 10 ਨਵੰਬਰ 2023: ਦੀਵਾਲੀ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੌਜਵਾਨਾਂ ਨੂੰ ਵਿਸ਼ੇਸ਼ ਤੋਹਫਾ ਦੇਣ ਲਈ ਅੱਜ ਚੰਡੀਗੜ੍ਹ ਦੇ ਮਿਉਂਸਪਲ ਭਵਨ ਪੁੱਜੇ। ਸੀਐਮ ਮਾਨ ਨੇ ਦੱਸਿਆ ਕਿ ਅੱਜ ਉਹ 583 ਨੂੰ ਨਿਯੁਕਤੀ ਪੱਤਰ ਦੇਣ ਜਾ ਰਹੇ ਸਨ ਪਰ 13 ਉਮੀਦਵਾਰਾਂ ਦਾ ਮਾਮਲਾ ਅਦਾਲਤ ਵਿੱਚ ਪਹੁੰਚ ਗਿਆ। ਘਬਰਾਉਣ ਦੀ ਲੋੜ ਨਹੀ ਇਨ੍ਹਾਂ 13 ਉਮੀਦਵਾਰ ਵੱਲੋਂ ਪੰਜਾਬ ਸਰਕਾਰ ਅਦਾਲਤ ਵਿੱਚ ਲੜੇਗੀ।

ਮੁੱਖ ਮੰਤਰੀ ਮਾਨ (CM Bhagwant Mann) ਨੇ ਕਿਹਾ ਕਿ 13 ਉਮੀਦਵਾਰ ਖੁਦ ਬੇਰੁਜ਼ਗਾਰ ਹਨ, ਅਜਿਹੇ ‘ਚ ਉਹ ਆਪਣਾ ਕੇਸ ਕਿਵੇਂ ਲੜ ਸਕਦੇ ਹਨ। ਉਨ੍ਹਾਂ ਨੇ ਸਖ਼ਤ ਮਿਹਨਤ ਕੀਤੀ ਹੈ, ਇਸ ਲਈ ਪੰਜਾਬ ਸਰਕਾਰ ਕੇਸ ਲੜੇਗੀ । ਮੁੱਖ ਮੰਤਰੀ ਨੇ ਕਿਹਾ ਕਿ ਹੁਣ ਤੱਕ 37600 ਤੋਂ ਵੱਧ ਨੌਕਰੀਆਂ ਦਿੱਤੀਆਂ ਹਨ। ਇਹ ਸਿਰਫ਼ ਡੇਢ ਸਾਲ ਵਿੱਚ ਹੀ ਸੰਭਵ ਹੋ ਸਕਿਆ ਹੈ।

ਇਸ ਤੋਂ ਬਾਅਦ ਇਹ ਨੌਜਵਾਨ ਅਧਿਕਾਰਤ ਤੌਰ ‘ਤੇ ਆਪਣੀ ਨੌਕਰੀ ਸ਼ੁਰੂ ਕਰ ਸਕਦੇ ਹਨ। ਨੌਜਵਾਨਾਂ ਲਈ ਇਹ ਵੱਡੀ ਖੁਸ਼ਖਬਰੀ ਹੋਵੇਗੀ। ਸੀਐਮ ਮਾਨ ਨੇ ਕੱਲ੍ਹ ਮੱਧ ਪ੍ਰਦੇਸ਼ ਵਿੱਚ ਰੈਲੀ ਦੌਰਾਨ ਇਨ੍ਹਾਂ ਨੌਕਰੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਹੁਣ ਤੱਕ 37100 ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ ਅਤੇ ਸ਼ੁੱਕਰਵਾਰ ਨੂੰ 596 ਹੋਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬੀਆਂ ਨੂੰ ਨੌਕਰੀਆਂ ਦੇਣਾ ਕੋਈ ਅਹਿਸਾਨ ਨਹੀਂ ਸਗੋਂ ਸਾਡਾ ਫਰਜ਼ ਹੈ।