Site icon TheUnmute.com

CM ਭਗਵੰਤ ਮਾਨ ਨੇ ਨਵ-ਨਿਯੁਕਤ 710 ਪਟਵਾਰੀਆਂ ਨੂੰ ਨਿਯੁਕਤੀ ਪੱਤਰ ਵੰਡੇ

Patwaris

ਚੰਡੀਗੜ੍ਹ, 8 ਸਤੰਬਰ 2023: ਪੰਜਾਬ ਸਰਕਾਰ ਅਤੇ ਪਟਵਾਰੀਆਂ (Patwaris) ਅਤੇ ਕਾਨੂੰਨਗੋ ਦਰਮਿਆਨ ਕਈ ਦਿਨਾਂ ਤੋਂ ਵਿਵਾਦ ਚੱਲ ਰਿਹਾ ਹੈ। ਇਸੇ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਅੱਜ ਚੰਡੀਗੜ੍ਹ ਦੇ ਟੈਗੋਰ ਥੀਏਟਰ ਵਿੱਚ ਟੈਸਟ ਪਾਸ ਕਰਨ ਵਾਲੇ 710 ਪਟਵਾਰੀਆਂ ਨੂੰ ਨਿਯੁਕਤੀ ਪੱਤਰ ਵੰਡੇ। ਇਨ੍ਹਾਂ ਸਾਰੇ ਪਟਵਾਰੀਆਂ ਨੂੰ ਕੁੱਲ ਇੱਕ ਲੱਖ ਉਮੀਦਵਾਰਾਂ ਵਿੱਚੋਂ ਚੁਣਿਆ ਗਿਆ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਨਵ-ਨਿਯੁਕਤ ਪਟਵਾਰੀਆਂ (Patwaris) ਨੂੰ ਪੰਜਾਬ ਸਰਕਾਰ ਦਾ ਹਿੱਸਾ ਬਣਨ ‘ਤੇ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅੱਜ ਹੋਣ ਵਾਲਾ ਪ੍ਰੋਗਰਾਮ ਪੰਜਾਬ ਦੇ ਅਗਲੇ 30-40 ਸਾਲਾਂ ਦੀ ਨੀਂਹ ਰੱਖੇਗਾ। ਇਸ ਦੌਰਾਨ ਉਨ੍ਹਾਂ ਨਵ-ਨਿਯੁਕਤ ਪਟਵਾਰੀਆਂ ਨੂੰ ਇੱਕ ਹੋਰ ਖੁਸ਼ਖਬਰੀ ਦਿੰਦਿਆਂ ਕਿਹਾ ਕਿ ਹੁਣ ਉਮੀਦਵਾਰਾਂ ਨੂੰ ਸਿਖਲਾਈ ਦੌਰਾਨ 5,000 ਰੁਪਏ ਦੀ ਬਜਾਏ 18,000 ਰੁਪਏ ਪ੍ਰਤੀ ਮਹੀਨਾ ਵਿੱਤੀ ਭੱਤਾ ਮਿਲੇਗਾ। ਕਿਉਂਕਿ ਅੱਜ ਦੇ ਸਮੇਂ ਵਿੱਚ MSC B-TECH ਅਤੇ ਹੋਰ ਡਿਗਰੀ ਧਾਰਕਾਂ ਲਈ ਪੰਜ ਹਜ਼ਾਰ ਰੁਪਏ ਦਾ ਭੱਤਾ ਨਾਂਹ ਦੇ ਬਰਾਬਰ ਹੈ। ਅਗਲੇ ਇੱਕ-ਦੋ ਦਿਨਾਂ ਵਿੱਚ ਇਹ ਭੱਤਾ ਵਧਾ ਕੇ 18 ਹਜ਼ਾਰ ਰੁਪਏ ਪ੍ਰਤੀ ਮਹੀਨਾ ਕਰ ਦਿੱਤਾ ਜਾਵੇਗਾ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਹੁਣ 586 ਨਵੀਆਂ ਅਸਾਮੀਆਂ ਲਈ ਇਸ਼ਤਿਹਾਰ ਵੀ ਦੇ ਰਹੀ ਹੈ। ਉਨ੍ਹਾਂ ਨਵ-ਨਿਯੁਕਤ ਪਟਵਾਰੀਆਂ ਨੂੰ ਕਿਹਾ ਕਿ ਉਹ ਆਪਣੇ ਤਜ਼ਰਬੇ ਪੰਜਾਬ ਦੇ ਹੋਰ ਲੜਕੇ-ਲੜਕੀਆਂ ਨਾਲ ਸਾਂਝੇ ਕਰਨ।

Exit mobile version