CM ਭਗਵੰਤ ਮਾਨ ਨੇ ਸਿਹਤ ਵਿਭਾਗ ‘ਚ ਵੱਖ-ਵੱਖ ਅਸਾਮੀਆਂ ਲਈ ਉਮੀਦਵਾਰਾਂ ਨੂੰ ਵੰਡੇ ਨਿਯੁਕਤੀ ਪੱਤਰ

Health Department

ਚੰਡੀਗੜ੍ਹ 16 ਜਨਵਰੀ 2023: ਮਾਨ ਸਰਕਾਰ ਦੇ ਮਿਸ਼ਨ ਰੁਜ਼ਗਾਰ ਤਹਿਤ ਸੂਬੇ ਨੌਜਵਾਨ ਮੁੰਡੇ-ਕੁੜੀਆਂ ਨੂੰ ਨਿਯੁਕਤੀ ਪੱਤਰ ਦਿੱਤੇ ਜਾ ਰਹੇ ਹਨ | ਇਸਦੇ ਤਹਿਤ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਦੇ ਨਗਰ ਨਿਗਮ ਭਵਨ ਵਿਖੇ ਸਿਹਤ ਵਿਭਾਗ (Health Department)  ਵਿੱਚ ਵੱਖ-ਵੱਖ ਅਸਾਮੀਆਂ ਲਈ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ ।ਸਿਹਤ ਵਿਭਾਗ ‘ਚ ਨਵ-ਨਿਯੁਕਤ 271 ਸਪੈਸ਼ਲਿਸਟ ਡਾਕਟਰਾਂ, 90 ਲੈਬ ਟੈਕਨੀਸ਼ੀਅਨ ਅਤੇ 17 ਗਰੁੱਪ-ਡੀ ਦੇ ਉਮੀਦਵਾਰਾਂ ਨੂੰ ਅੱਜ ਨਿਯੁਕਤੀ ਪੱਤਰ ਵੰਡੇ ਗਏ ਹਨ |

ਨਗਰ ਨਿਗਮ ਭਵਨ ਸਵੇਰੇ 11 ਵਜੇ ਸਮਾਗਮ ਸ਼ੁਰੂ ਹੋਇਆ | ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਸਿਹਤ ਮੰਤਰੀ ਡਾ: ਬਲਬੀਰ ਸਿੰਘ ਵੀ ਸਟੇਜ ‘ਤੇ ਮੌਜੂਦ ਰਹੇ । ਪ੍ਰੋਗਰਾਮ ਉਨ੍ਹਾਂ ਨੇ ਦੱਸਿਆ ਕਿ ਪਿਛਲੇ 4 ਮਹੀਨਿਆਂ ਵਿੱਚ ਆਮ ਆਦਮੀ ਕਲੀਨਿਕਾਂ ਵਿੱਚ 10 ਲੱਖ ਲੋਕਾਂ ਦੀ ਓਪੀਡੀ ਜਾਂਚ ਕੀਤੀ ਗਈ ਹੈ।

ਇਸ ਦੇ ਨਾਲ ਹੀ ਮੁੱਖ ਮੰਤਰੀ ਮਾਨ ਨੇ ਦੱਸਿਆ ਕਿ ਅਸੀਂ ਪਿਛਲੇ 10 ਮਹੀਨਿਆਂ ਵਿੱਚ 25886 ਨਿਯੁਕਤੀ ਪੱਤਰ ਦਿੱਤੇ ਹਨ। ਪਿਛਲੀਆਂ ਸਰਕਾਰਾਂ ਵਿੱਚ ਲੋਕਾਂ ਦੀ ਸਿਹਤ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ। ਸਿੱਖਿਆ, ਸਿਹਤ ਅਤੇ ਰੁਜ਼ਗਾਰ ਸਾਡੇ ਤਿੰਨ ਸਭ ਤੋਂ ਮਹੱਤਵਪੂਰਨ ਮੁੱਦੇ ਹਨ। ਇਸਦੇ ਨਾਲ ਹੀ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਜੇਕਰ ਮੇਰਾ ਕੋਈ ਰਿਸ਼ਤੇਦਾਰ ਭ੍ਰਿਸ਼ਟਾਚਾਰ ਕਰਦਾ ਹੈ ਤਾਂ ਉਸ ਨੂੰ ਵੀ ਸਜ਼ਾ ਦਿੱਤੀ ਜਾਵੇਗੀ। ਨਿਯੁਕਤੀਆਂ ਵੇਲੇ ਮੇਰੀ ਸਰਕਾਰ ਵਿੱਚ ਕੋਈ ਸਿਫ਼ਾਰਸ਼, ਕੋਈ ਰਿਸ਼ਵਤਖੋਰੀ ਨਹੀਂ ਚੱਲੇਗੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।