ਚੰਡੀਗੜ੍ਹ, 11 ਅਪ੍ਰੈਲ 2024: ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਵੀ ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਸੁੱਚਾ ਸਿੰਘ ਲੰਗਾਹ ਦੇ ਪੁੱਤਰ ਦੀ ਗ੍ਰਿਫਤਾਰੀ ਨੂੰ ਲੈ ਕੇ ਤੰਜ ਕੱਸਿਆ ਹੈ । ਸੀਐਮ ਮਾਨ ਨੇ ਅਕਾਲੀ ਦਲ ਦੇ ਨਾਲ-ਨਾਲ ਸੀਨੀਅਰ ਆਗੂ ਬਿਕਰਮ ਮਜੀਠੀਆ ਨੂੰ ਸਪੱਸ਼ਟੀਕਰਨ ਦੇਣ ਦੀ ਗੱਲ ਆਖੀ ਹੈ।
ਮੁੱਖ ਮੰਤਰੀ (CM Bhagwant Mann) ਨੇ ਟਵੀਟ ਕਰਦਿਆਂ ਕਿਹਾ ਕਿ ਬਿਕਰਮ ਮਜੀਠਿਆ ਸੁੱਚਾ ਸਿੰਘ ਲੰਗਾਹ ਦੇ ਬੇਟੇ ਬਾਰੇ ਪ੍ਰੈੱਸ ਕਾਨਫਰੈਂਸ ਕਿਉਂ ਨਹੀਂ ਕੀਤੀ | ਇਸਦੇ ਦੇ ਵੀ ਮਾਮਾ ਜੀ ਬਣੋ | ਜਿਕਰਯੋਗ ਹੈ ਕਿ ਦੋ ਦਿਨ ਪਹਿਲਾਂ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਦੇ ਪੁੱਤਰ ਪ੍ਰਕਾਸ਼ ਸਿੰਘ ਨੂੰ ਹਿਮਾਚਲ ਦੇ ਸ਼ਿਮਲਾ ਤੋਂ ਸਾਥੀਆਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ।