June 30, 2024 10:30 pm
Kupwara

ਕੁਪਵਾੜਾ ‘ਚ 3 ਭਾਰਤੀ ਫ਼ੌਜੀਆਂ ਦੀ ਸ਼ਹਾਦਤ ‘ਤੇ CM ਭਗਵੰਤ ਮਾਨ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ 11 ਜਨਵਰੀ 2023: ਜੰਮੂ-ਕਸ਼ਮੀਰ ਦੇ ਕੁਪਵਾੜਾ (Kupwara) ਜ਼ਿਲੇ ‘ਚ ਕੰਟਰੋਲ ਰੇਖਾ ‘ਤੇ ਗਸ਼ਤ ਦੌਰਾਨ ਡੂੰਘੀ ਖੱਡ ‘ਚ ਡਿੱਗਣ ਕਾਰਨ ਇਕ ਜੂਨੀਅਰ ਕਮਿਸ਼ਨਡ ਅਫਸਰ (ਜੇਸੀਓ) ਸਮੇਤ ਤਿੰਨ ਜਵਾਨ ਸ਼ਹੀਦ ਹੋ ਗਏ | ਇਸ ਦੁਖਦਾਈ ਖ਼ਬਰ ਮਿਲਣ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ 3 ਭਾਰਤੀ ਫ਼ੌਜੀਆਂ ਦੀ ਸ਼ਹਾਦਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ |

ਮੁੱਖ ਮੰਤਰੀ ਨੇ ਟਵੀਟ ਕਰਦਿਆਂ ਲਿਖਿਆ ਕਿ ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ‘ਚ ਜਵਾਨਾਂ ਵੱਲੋਂ ਕੀਤੀ ਜਾ ਰਹੀ ਗਸ਼ਤ ਦੌਰਾਨ ਗੱਡੀ ਡੂੰਘੀ ਖੱਡ ‘ਚ ਡਿੱਗਣ ਦੀ ਦੁਖਦ ਖ਼ਬਰ ਮਿਲੀ…3 ਜਵਾਨਾਂ ਦੇ ਸ਼ਹੀਦ ਹੋਣ ਦੀ ਦੁਖਦ ਸੂਚਨਾ ਮਿਲੀ ਹੈ…ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਔਖੇ ਸਮੇਂ ‘ਚ ਹੌਂਸਲਾ-ਹਿੰਮਤ ਪ੍ਰਦਾਨ ਕਰਨ…

Kupwara