Naik Kuldeep Singh

CM ਭਗਵੰਤ ਮਾਨ ਵੱਲੋਂ ਨਾਇਕ ਕੁਲਦੀਪ ਸਿੰਘ ਦੀ ਸ਼ਹਾਦਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 4 ਸਤੰਬਰ 2024: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਨਾਇਕ ਕੁਲਦੀਪ ਸਿੰਘ (Naik Kuldeep Singh) ਦੀ ਸ਼ਹਾਦਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਨਾਇਕ ਕੁਲਦੀਪ ਸਿੰਘ ਜੰਮੂ-ਕਸ਼ਮੀਰ ‘ਚ ਆਪਣੀ ਡਿਊਟੀ ਦੌਰਾਨ ਦੇਸ਼ ਲਈ ਸ਼ਹੀਦੀ ਹੋ ਗਿਆ |

ਸੀਐੱਮ ਭਗਵੰਤ ਮਾਨ ਨੇ ਕਿਹਾ ਕਿ ਨਾਇਕ ਕੁਲਦੀਪ ਸਿੰਘ (Naik Kuldeep Singh) ਨੇ ਜੰਮੂ-ਕਸ਼ਮੀਰ ਵਿਖੇ ਡਿਊਟੀ ਨਿਭਾਉਂਦੇ ਹੋਏ ਸ਼ਹੀਦੀ ਪ੍ਰਾਪਤ ਕੀਤੀ ਹੈ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੁੱਖ ਦੀ ਇਸ ਘੜੀ ‘ਚ ਸ਼ਹੀਦ ਦੇ ਪਰਿਵਾਰ ਨਾਲ ਖੜ੍ਹੀ ਹੈ।ਉਨ੍ਹਾਂ ਨੇ ਕਿਹਾ ਕਿ ਬਹਾਦਰ ਸਪੂਤ ਦੀ ਮਹਾਨ ਕੁਰਬਾਨੀ ਨੌਜਵਾਨ ਪੀੜ੍ਹੀ ਨੂੰ ਦੇਸ਼ ਲਈ ਮਰ-ਮਿਟਣ ਲਈ ਪ੍ਰੇਰਿਤ ਕਰਦੀ ਰਹੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਦੇ ਪਰਿਵਾਰ ਨੂੰ ਹਰੇਕ ਕਿਸਮ ਦੀ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ ਤਾਂ ਕਿ ਹਥਿਆਰਬੰਦ ਫੌਜਾਂ, ਨੀਮ ਫੌਜ ਬਲਾਂ ਅਤੇ ਪੁਲਿਸ ਦੇ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਯਕੀਨੀ ਬਣਾਇਆ ਜਾ ਸਕੇ।

Scroll to Top