ਚੰਡੀਗੜ੍ਹ, 09 ਜੁਲਾਈ 2024: ਮੁੱਖ ਮੰਤਰੀ ਭਗਵੰਤ ਮਾਨ ਨੇ ਕਠੂਆ (Kathua) ‘ਚ ਅਤਿ+ਵਾਦੀ ਹਮਲੇ ‘ਚ ਸ਼ਹੀਦ ਹੋਏ ਭਾਰਤੀ ਫੌਜ ਦੇ ਜਵਾਨਾਂ ਦੇ ਪਰਿਵਾਰਾਂ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਮੁੱਖ ਮੰਤਰੀ ਨੇ ਕਿਹਾ ਕਿ ਕਠੂਆ ‘ਚ ਪੰਜ ਭਾਰਤੀ ਫੌਜ ਦੇ ਜਵਾਨਾਂ ਸ਼ਹੀਦ ਹੋਣ ਅਤੇ ਕੁਝ ਦੇ ਜਖ਼ਮੀ ਹੋਣ ਦੀ ਦੁਖਦਾਈ ਖ਼ਬਰ ਮਿਲੀ ਹੈ | ਉਨ੍ਹਾਂ ਕਿਹਾ ਦੇਸ਼ ਦੀ ਰੱਖਿਆ ਲਈ ਸ਼ਹੀਦ ਹੋਏ ਜਵਾਨਾਂ ਦੇ ਜਜ਼ਬੇ ਤੇ ਬਹਾਦਰੀ ਨੂੰ ਸਲਾਮ ਕਰਦਾ ਹਾਂ ਅਤੇ ਜ਼ਖਮੀ ਜਵਾਨਾਂ ਦੇ ਛੇਤੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ |
Kathua: CM ਭਗਵੰਤ ਮਾਨ ਵੱਲੋਂ ਕਠੂਆ ਹਮਲੇ ‘ਚ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ
