Chandigarh

CM ਭਗਵੰਤ ਮਾਨ ਨੇ ਚੰਡੀਗੜ੍ਹ ਸਕੂਲ ਹਾਦਸੇ ‘ਚ ਬੱਚੇ ਦੀ ਮੌਤ ‘ਤੇ ਕੀਤਾ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ 08 ਜੁਲਾਈ 2022: ਚੰਡੀਗੜ੍ਹ (Chandigarh) ਦੇ ਸੈਕਟਰ 9 ਦੇ ਸਭ ਤੋਂ ਮਸ਼ਹੂਰ ਕਾਰਮਲ ਕਾਨਵੈਂਟ ਸਕੂਲ ਵਿੱਚ ਦਰੱਖਤ ਡਿੱਗਣ ਕਾਰਨ 10 ਤੋਂ 15 ਵਿਦਿਆਰਥੀ ਜ਼ਖਮੀ ਹੋ ਗਏ ਅਤੇ ਇੱਕ ਬੱਚੇ ਦੀ ਮੌਤ ਹੋ ਗਈ | ਇਸਦੇ ਨਾਲ ਹੀ ਸਕੂਲ ਹਾਦਸੇ ਨੂੰ ਲੈ ਕੇ ਮੈਜਿਸਟ੍ਰੇਟ ਵਲੋਂ ਜਾਂਚ ਦੇ ਹੁਕਮ ਜਾਰੀ ਕਰ ਦਿੱਤੇ ਹਨ |

ਇਸ ਹਾਦਸੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਦੁੱਖ ਦਾ ਪ੍ਰਗਟਾਵਾ ਕੀਤਾ | ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ਕਿ ਚੰਡੀਗੜ੍ਹ ਦੇ ਨਿੱਜੀ ਸਕੂਲ ‘ਚ ਦਰਖ਼ਤ ਡਿੱਗਣ ਕਰਕੇ ਵੱਡਾ ਹਾਦਸਾ ਹੋਇਆ, ਜਿਸ ‘ਚ ਇੱਕ ਮਾਸੂਮ ਬੱਚੇ ਦੀ ਮੌਤ ਦੀ ਦੁਖਦਾਈ ਖਬਰ ਮਿਲੀ ਅਤੇ ਕਈ ਬੱਚੇ ਜ਼ਖਮੀ ਹੋਏ ਹਨ, ਮੈਂ ਪਰਮਾਤਮਾ ਅੱਗੇ ਜ਼ਖਮੀ ਬੱਚਿਆਂ ਦੀ ਜਲਦ ਸਿਹਤਯਾਬੀ ਅਤੇ ਜਿਸ ਬੱਚੇ ਦੀ ਮੌਤ ਹੋਈ ਹੈ ਉਸਦੀ ਆਤਮਿਕ ਸ਼ਾਂਤੀ ਅਤੇ ਮਾਂਪਿਆਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਦੀ ਅਰਦਾਸ ਕਰਦਾ ਹਾਂ |

Chandigarh school accident

Scroll to Top