ਚੰਡੀਗੜ੍ਹ 30 ਜੂਨ 2023: ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ (Birdwinder Singh) 74 ਵਰ੍ਹਿਆਂ ਦੀ ਉਮਰ ਵਿੱਚ ਅਕਾਲ ਚਲਾਣਾ ਕਰ ਗਏ | ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੀਰਦਵਿੰਦਰ ਸਿੰਘ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ |
ਮੁੱਖ ਮੰਤਰੀ ਨੇ ਟਵੀਟ ਕਰਕੇ ਲਿਖਿਆ ਕਿ ਪੰਜਾਬ ਦੇ ਸੂਝਵਾਨ ਆਗੂ ਅਤੇ ਵਿਧਾਨ ਸਭਾ ਦੇ ਡਿਪਟੀ ਸਪੀਕਰ ਰਹੇ ਸ. ਬੀਰ ਦਵਿੰਦਰ ਸਿੰਘ ਦੇ ਅਕਾਲ ਚਲਾਣੇ ਬਾਰੇ ਸੁਣ ਕੇ ਦੁੱਖ ਹੋਇਆ | ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਵਿੱਛੜੀ ਰੂਹ ਨੂੰ ਚਰਨਾਂ ‘ਚ ਥਾਂ ਦੇਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ਼ ਬਖ਼ਸ਼ਣ |