Bhagwant Mann

ਸੁਪਰੀਮ ਕੋਰਟ ਦੇ ਫੈਸਲੇ ਤੋਂ CM ਭਗਵੰਤ ਮਾਨ ਵੱਲੋਂ ਖੁਸ਼ੀ ਦਾ ਪ੍ਰਗਟਾਵਾ, ਆਖਿਆ- ਮੈਂ ਰਾਜਪਾਲ ਦਾ ਸਤਿਕਾਰ ਕਰਦਾ ਹਾਂ

ਚੰਡੀਗੜ੍ਹ, 10 ਨਵੰਬਰ 2023: ਸੁਪਰੀਮ ਕੋਰਟ ਵੱਲੋਂ ਵਿਧਾਨ ਸਭਾ ਇਜਲਾਸ ਨੂੰ ਜਾਇਜ਼ ਕਰਾਰ ਦਿੱਤੇ ਜਾਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਇਸ ਦੇ ਨਾਲ ਹੀ ਹਵਾ ਪ੍ਰਦੂਸ਼ਣ ‘ਤੇ ਪੰਜਾਬ ਨੂੰ ਤਾੜਨਾ ਕਰਨ ਤੋਂ ਬਾਅਦ ਮੁੱਖ ਮੰਤਰੀ ਨੇ ਕੇਂਦਰ ਤੋਂ ਵੀ ਮੱਦਦ ਦੀ ਅਪੀਲ ਕੀਤੀ ਹੈ। ਵਰਣਨਯੋਗ ਹੈ ਕਿ ਅੱਜ ਸੁਪਰੀਮ ਕੋਰਟ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵਿਚ ਦੋ ਅਹਿਮ ਮੁੱਦਿਆਂ ‘ਤੇ ਚਰਚਾ ਹੋਈ।

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਵਿਧਾਨ ਸਭਾ ਇਜਲਾਸ ਨੂੰ ਗੈਰ-ਕਾਨੂੰਨੀ ਕਹਿਣ ਅਤੇ ਬਿੱਲਾਂ ਨੂੰ ਪਾਸ ਨਾ ਕਰਨ ਸੰਬੰਧੀ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ। ਇਹ ਸੁਣਦਿਆਂ ਹੀ ਭਾਰਤ ਦੇ ਚੀਫ਼ ਜਸਟਿਸ ਨੇ ਸੈਸ਼ਨ ਨੂੰ ਗ਼ੈਰ-ਕਾਨੂੰਨੀ ਕਹਿਣ ਲਈ ਰਾਜਪਾਲ ਨੂੰ ਫਟਕਾਰ ਲਗਾਈ। 19-20 ਜੂਨ ਨੂੰ ਬੁਲਾਏ ਇਜਲਾਸ ਨੂੰ ਜਾਇਜ਼ ਕਰਾਰ ਦਿੱਤਾ ਗਿਆ।

ਸੁਪਰੀਮ ਕੋਰਟ ਵੱਲੋਂ ਵਿਧਾਨ ਸਭਾ ਸੈਸ਼ਨਾਂ ਨੂੰ ਜਾਇਜ਼ ਕਰਾਰ ਦਿੱਤੇ ਜਾਣ ਤੋਂ ਬਾਅਦ ਮੁੱਖ ਮੰਤਰੀ (Bhagwant Mann) ਨੇ ਕਿਹਾ- ਮੈਂ ਰਾਜਪਾਲ ਦਾ ਸਨਮਾਨ ਕਰਦਾ ਹਾਂ, ਅਜਿਹਾ ਨਹੀਂ ਹੈ ਕਿ ਮੈਂ ਜਿੱਤਿਆ ਹਾਂ ਅਤੇ ਸੂਬੇ ਦੀ ਭਲਾਈ ਲਈ ਮੁੱਖ ਮੰਤਰੀ ਅਤੇ ਰਾਜਪਾਲ ਦੇ ਸਬੰਧ ਚੰਗੇ ਹੋਣੇ ਚਾਹੀਦੇ ਹਨ। ਮੈਂ ਚਾਹੁੰਦਾ ਹਾਂ ਕਿ ਪੰਜਾਬ ਸਰਕਾਰ ਚੰਗੇ ਬਿੱਲ ਲੈ ਕੇ ਆਵੇ ਅਤੇ ਰਾਜਪਾਲ ਉਨ੍ਹਾਂ ਨੂੰ ਪਾਸ ਕਰਵਾਉਂਦੇ ਰਹਿਣ।

Scroll to Top