Site icon TheUnmute.com

ਬਾਲਾਸੋਰ ਰੇਲ ਹਾਦਸੇ ‘ਤੇ CM ਭਗਵੰਤ ਮਾਨ ਨੇ ਜਤਾਇਆ ਦੁੱਖ, ਜ਼ਖਮੀਆਂ ਦੇ ਜਲਦ ਠੀਕ ਹੋਣ ਦੀ ਕੀਤੀ ਕਾਮਨਾ

Election Results

ਚੰਡੀਗੜ੍ਹ, 03 ਜੂਨ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉੜੀਸਾ ਰੇਲ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਕੇ ਪੀੜਤ ਪਰਿਵਾਰਾਂ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇੱਕ ਟਵੀਟ ਵਿੱਚ ਮੁੱਖ ਮੰਤਰੀ ਨੇ ਲਿਖਿਆ, “ਉੜੀਸਾ ਦੇ ਬਾਲਾਸੋਰ (Balasore) ਵਿੱਚ ਰੇਲ ਹਾਦਸੇ ਦੀ ਮੰਦਭਾਗੀ ਖ਼ਬਰ ਸੁਣ ਕੇ ਬਹੁਤ ਦੁੱਖ ਹੋਇਆ। ਇਸ ਹਾਦਸੇ ਵਿੱਚ ਸੈਂਕੜੇ ਲੋਕਾਂ ਦੀ ਜਾਨ ਚਲੀ ਗਈ ਹੈ.. ਪੀੜਤ ਪਰਿਵਾਰਾਂ ਨਾਲ ਮੇਰੀ ਡੂੰਘੀ ਸੰਵੇਦਨਾ… ਅਰਦਾਸ ਕਰਦਾ ਹਾਂ ਕਿ ਪ੍ਰਮਾਤਮਾ ਹਾਦਸੇ ਵਿੱਚ ਜ਼ਖਮੀ ਹੋਏ ਲੋਕ ਜਲਦੀ ਠੀਕ ਹੋ ਜਾਣ।

ਜ਼ਿਕਰਯੋਗ ਹੈ ਕਿ ਦੇਰ ਰਾਤ ਬਾਲਾਸੌਰ ਦੇ ਬਹਾਨਾਗਾ ‘ਚ ਸ਼ੁੱਕਰਵਾਰ ਸ਼ਾਮ ਨੂੰ ਭਿਆਨਕ ਰੇਲ ਹਾਦਸਾ ਵਾਪਰਿਆ । ਇਸ ਹਾਦਸੇ ਦੌਰਾਨ ਹੁਣ ਤੱਕ ਮਰਨ ਵਾਲਿਆਂ ਦੀ ਗਿਣਤੀ 233 ਤੱਕ ਪਹੁੰਚ ਗਈ ਹੈ ਅਤੇ 1000 ਤੋਂ ਵੱਧ ਜ਼ਖਮੀ ਯਾਤਰੀਆਂ ਨੂੰ ਵੱਖ-ਵੱਖ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ।

Exit mobile version