June 30, 2024 2:06 am
Amarnath cave

CM ਭਗਵੰਤ ਮਾਨ ਵਲੋਂ ਅਮਰਨਾਥ ਗੁਫਾ ਨੇੜੇ ਵਾਪਰੇ ਹਾਦਸੇ ‘ਚ ਸ਼ਰਧਾਲੂਆਂ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ 09 ਜੁਲਾਈ 2022: ਬੀਤੇ ਦਿਨ ਪਵਿੱਤਰ ਅਮਰਨਾਥ ਗੁਫਾ (Amarnath cave) ਨੇੜੇ ਬੱਦਲ ਫਟਣ ਕਾਰਨ ਹੁਣ ਤੱਕ 15 ਜਣਿਆਂ ਦੀ ਮੌਤ ਹੋ ਚੁੱਕੀ ਹੈ | ਇਸਦੇ ਨਾਲ ਹੀ ਕਈ ਸ਼ਰਧਾਲੂਆਂ ਦੇ ਲਾਪਤਾ ਹੋਣ ਦੀ ਖਬਰ ਹੈ | ਫੌਜ, ਪੁਲਿਸ, ITBP, NDRF, SRTP ਦੇ ਜਵਾਨ ਰਾਹਤ ਕਾਰਜਾਂ ਵਿੱਚ ਲੱਗੇ ਹੋਏ ਹਨ ਅਤੇ ਹੈਲੀਕਾਪਟਰ ਦੁਆਰਾ ਰੈਸਕਿਊ ਆਪਰੇਸ਼ਨ ਜਾਰੀ ਹੈ | ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਅਮਰਨਾਥ ਗੁਫਾ ਨੇੜੇ ਵਾਪਰੇ ਹਾਦਸੇ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ |

ਮੁੱਖ ਮੰਤਰੀ ਨੇ ਫੇਸਬੁੱਕ ‘ਤੇ ਪੋਸਟ ਸਾਂਝੀ ਕਰਦਿਆਂ ਲਿਖਿਆ ਕਿ ਪਵਿੱਤਰ ਸ੍ਰੀ ਅਮਰਨਾਥ ਗੁਫਾ ਨੇੜੇ ਬੱਦਲ ਫਟਣ ਦੀ ਖ਼ਬਰ ਨੇ ਚਿੰਤਾ ਵਧਾ ਦਿੱਤੀ ਹੈ, ਇਸ ਹਾਦਸੇ ‘ਚ ਕਈ ਸ਼ਰਧਾਲੂਆਂ ਦੀ ਮੌਤ ਅਤੇ ਕਈ ਲਾਪਤਾ ਹੋ ਗਏ ਹਨ | ਉਨ੍ਹਾਂ ਕਿਹਾ ਕਿ ਬਾਬਾ ਦੇ ਦਰਸ਼ਨ ਕਰਨ ਗਏ ਸ਼ਰਧਾਲੂਆਂ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਾ ਹਾਂ ਅਤੇ ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕੀ ਬਾਕੀ ਸ਼ਰਧਾਲੂਆਂ ‘ਤੇ ਮਿਹਰ ਭਰਿਆ ਹੱਥ ਰੱਖਣ |

Amarnath cave