Bus Accident in Sangrur

CM ਭਗਵੰਤ ਮਾਨ ਨੇ ਸੰਗਰੂਰ ਵਿਖੇ PRTC ਬੱਸ ਹਾਦਸੇ ‘ਤੇ ਦੁੱਖ ਜਤਾਇਆ

ਪੰਜਾਬ, 11 ਨਵੰਬਰ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਗਰੂਰ ਵਿਖੇ ਪੀਆਰਟੀਸੀ ਬੱਸ ਨਾਲ ਵਾਪਰੇ ਹਾਦਸੇ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ| ਉਨ੍ਹਾਂ ਨੇ ਐਕਸ ‘ਤੇ ਪੋਸਟ ਸਾਂਝੀ ਕਰਕੇ ਲਿਖਿਆ ਕਿ ਸੰਗਰੂਰ ਵਿਖੇ ਵਾਪਰਿਆ ਹਾਦਸਾ ਬੇਹੱਦ ਦੁਖਦਾਈ ਹੈ| ਹਾਦਸੇ ‘ਚ ਤਿੰਨ ਕੀਮਤੀ ਜਾਨਾਂ ਦਾ ਨੁਕਸਾਨ ਹੋਇਆ ਹੈ ਅਤੇ 24 ਜ਼ਖ਼ਮੀਆਂ ‘ਚੋਂ 15 ਨੂੰ ਇਲਾਜ ਲਈ ਪਟਿਆਲਾ ਰੈਫਰ ਕੀਤਾ ਗਿਆ ਹੈ|

ਮੁੱਖ ਮੰਤਰੀ ਨੇ ਪ੍ਰਸ਼ਾਸਨ ਨੂੰ ਸਾਰੇ ਜ਼ਖਮੀਆਂ ਦੇ ਮੁਫ਼ਤ ਇਲਾਜ ਦੀਆਂ ਹਦਾਇਤਾਂ ਦਿੱਤੀਆਂ ਹਨ|ਉਨ੍ਹਾਂ ਕਿਹਾ ਕਿ ਪ੍ਰਮਾਤਮਾ ਵਿਛੜੀਆਂ ਰੂਹਾਂ ਨੂੰ ਸ਼ਾਂਤੀ ਬਖ਼ਸ਼ੇ ਤੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਦੇਵੇ, ਜ਼ਖ਼ਮੀਆਂ ਦੇ ਜਲਦ ਸਿਹਤਯਾਬ ਹੋਣ ਦੀ ਅਰਦਾਸ ਕਰਦਾ ਹਾਂ|

ਜਿਕਰਯੋਗ ਹੈ ਕਿ ਸੰਗਰੂਰ ਤੋਂ ਯਾਤਰੀਆਂ ਨੂੰ ਲੈ ਕੇ ਜਾ ਰਹੀ ਇੱਕ ਪੀਆਰਟੀਸੀ ਬੱਸ ਬੁੱਧਵਾਰ ਸਵੇਰੇ ਬਠਿੰਡਾ-ਚੰਡੀਗੜ੍ਹ ਰਾਸ਼ਟਰੀ ਰਾਜਮਾਰਗ ਨੇੜੇ, ਮੁੱਖ ਮੰਤਰੀ ਨਿਵਾਸ ਤੋਂ ਕੁਝ ਕਿਲੋਮੀਟਰ ਦੂਰ ਇੱਕ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ| ਬੱਸ ਅਚਾਨਕ ਇੱਕ ਓਵਰਬ੍ਰਿਜ ਦੇ ਨੇੜੇ ਕੰਟਰੋਲ ਗੁਆ ਬੈਠੀ, ਇੱਕ ਪੁਲ ਨਾਲ ਟਕਰਾ ਗਈ ਅਤੇ ਸੜਕ ਕਿਨਾਰੇ ਇੱਕ ਖੱਡ ‘ਚ ਜਾ ਡਿੱਗੀ।

Read More: ਪੰਜਾਬ ਰੋਡਵੇਜ਼, ਪਨਬੱਸ ਤੇ PRTC ਦੇ ਮੁਲਾਜ਼ਮਾਂ ਵੱਲੋਂ ਹੜਤਾਲ ਦੀ ਚੇਤਾਵਨੀ

ਵਿਦੇਸ਼

Scroll to Top