ਚੇਤ ਦੇ ਨਰਾਤਿਆਂ

CM ਭਗਵੰਤ ਮਾਨ ਨੇ ਚੇਤ ਦੇ ਨਰਾਤਿਆਂ ਦੀਆਂ ਦਿੱਤੀਆਂ ਸ਼ੁੱਭਕਾਮਨਾਵਾਂ

ਚੰਡੀਗੜ੍ਹ, 09 ਅਪ੍ਰੈਲ 2024: ਅੱਜ ਤੋਂ 9 ਅਪ੍ਰੈਲ ਤੋਂ ਚੇਤ ਦੇ ਨਰਾਤੇ ਸ਼ੁਰੂ ਹੋ ਗਏ ਹਨ, ਜੋ ਕਿ 17 ਅਪ੍ਰੈਲ ਨੂੰ ਖ਼ਤਮ ਹੋਣਗੇ। ਚੇਤ ਦੇ ਨਰਾਤਿਆਂ ‘ਚ ਮਾਤਾ ਦੇ ਮੰਦਰਾਂ ‘ਚ ਸ਼ਰਧਾਲੂ ਮੱਥਾ ਟੇਕ ਕੇ ਆਸ਼ੀਰਵਾਦ ਪ੍ਰਾਪਤ ਕਰਦੇ ਹਨ ਅਤੇ ਵਰਤ ਰੱਖਦੇ ਹਨ। ਇਸ ਦੌਰਾਨ ਦੇਸ਼ ਭਰ ਦੇ ਮੰਦਰਾਂ ‘ਚ ਰੌਣਕਾਂ ਲੱਗੀਆਂ ਹਨ |

ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਪੰਜਾਬ ਵਾਸੀਆਂ ਨੂੰ ਚੇਤ ਦੇ ਨਰਾਤਿਆਂ ਦੀ ਵਧਾਈ ਦਿੱਤੀ ਹੈ। ਉਨ੍ਹਾਂ ਨੇ ਐਕਸ ‘ਤੇ ਲਿਖਿਆ ਹੈ ਕਿ ਚੇਤ ਦੇ ਨਰਾਤਿਆਂ ਦੀਆਂ ਆਪ ਸਭ ਨੂੰ ਹਾਰਦਿਕ ਸ਼ੁੱਭਕਾਮਨਾਵਾਂ। ਕਾਮਨਾ ਕਰਦੇ ਹਾਂ ਕਿ ਇਹ ਨਰਾਤੇ ਸਾਰਿਆਂ ਦੇ ਘਰਾਂ ‘ਚ ਤੰਦਰੁਸਤੀ, ਤਰੱਕੀ ਅਤੇ ਖ਼ੁਸ਼ਹਾਲੀ ਲੈ ਕੇ ਆਉਣ।

Scroll to Top