ਚੰਡੀਗੜ੍ਹ 02 ਜੁਲਾਈ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 2015 ਦੇ ਬਰਗਾੜੀ (Bargari) ਬੇਅਦਬੀ ਮਾਮਲਿਆਂ ਬਾਰੇ ਐਸਆਈਟੀ ਦੀ ਅੰਤਿਮ ਰਿਪੋਰਟ ਸਿੱਖ ਆਗੂਆਂ ਨੂੰ ਸੌਂਪ ਦਿੱਤੀ ਹੈ।ਪਿੰਡ ਬਰਗਾੜੀ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਈ ਸੀ ਅਤੇ ਅੰਗ ਮਿਲੇ ਸਨ।ਇਸਦੇ ਨਾਲ ਹੀ ਇਸ ਗੋਲੀਕਾਂਡ ‘ਚ ਦੋ ਸਿੱਖਾਂ ਦੀ ਮੌਤ ਹੋਈ ਸੀ |
ਪ੍ਰਾਪਤ ਜਾਣਕਾਰੀ ਅਨੁਸਾਰ ਐਸਆਈਟੀ ਦੀ 467 ਪੰਨਿਆਂ ਦੀ ਇਸ ਰਿਪੋਰਟ ਵਿੱਚ ਐਸਆਈਟੀ ਨੇ ਸਿਰਸਾ ਸਥਿਤ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਇਨ੍ਹਾਂ ਘਟਨਾਵਾਂ ਲਈ ਪੂਰੀ ਤਰ੍ਹਾਂ ਜ਼ਿੰਮੇਵਾਰ ਠਹਿਰਾਇਆ ਹੈ ਅਤੇ ਉਸਨੂੰ ਮੁੱਖ ਸਾਜ਼ਿਸ਼ਕਰਤਾ ਵਜੋਂ ਨਾਮਜ਼ਦ ਕੀਤਾ ਹੈ।