June 24, 2024 5:44 pm
CM Bhagwant mann

ਭਾਰਤ ਦੇ ਚੀਫ਼ ਜਸਟਿਸ ਦਾ ਅੰਮ੍ਰਿਤਸਰ ਪੁੱਜਣ ‘ਤੇ CM ਭਗਵੰਤ ਮਾਨ ਵਲੋਂ ਨਿੱਘਾ ਸਵਾਗਤ

ਚੰਡੀਗ੍ਹੜ 13 ਅਪ੍ਰੈਲ 2022: ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਯਾਨੀ ਬੁੱਧਵਾਰ ਨੂੰ ਭਾਰਤ ਦੇ ਚੀਫ਼ ਜਸਟਿਸ ਐਨ.ਵੀ. ਰਮੱਨਾ ਦਾ ਪਵਿੱਤਰ ਨਗਰੀ ਅੰਮ੍ਰਿਤਸਰ ਪਹੁੰਚਣ ‘ਤੇ ਨਿੱਘਾ ਸਵਾਗਤ ਕੀਤਾ |ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਜਸਟਿਸ ਐਨ.ਵੀ ਰਮੱਨਾ ਨੂੰ ਗੁਲਦਸਤਾ ਭੇਂਟ ਕਰਕੇ ਜੀ ਆਇਆਂ ਆਖਿਆ ਅਤੇ ਉਨ੍ਹਾਂ ਦੀ ਪਹਿਲੀ ਫੇਰੀ ਦੌਰਾਨ ਸੂਬੇ ਵਿੱਚ ਸੁਆਗਤ ਕੀਤਾ ਗਿਆ। ਇਸਦੇ ਨਾਲ ਹੀ ਸੀ ਐੱਮ ਮਾਨ ਨੇ ਕਿਹਾ ਕਿ ਭਾਰਤ ਦੇ ਚੀਫ਼ ਜਸਟਿਸ ਅਤੇ ਉਨ੍ਹਾਂ ਦੇ ਪਰਿਵਾਰ ਦਾ ਪੰਜਾਬ ਫੇਰੀ ਦੌਰਾਨ ਸਵਾਗਤ ਕਰਨ ਲਈ ਸੂਬੇ ਦੇ ਆਮ ਲੋਕ ਤੇ ਸਮੁੱਚੀ ਸੂਬਾ ਸਰਕਾਰ ਬਹੁਤ ਉਤਸੁਕ ਹਨ।

ਇਸ ਦੌਰਾਨ ਉਨ੍ਹਾਂ ਨੇ ਭਾਰਤ ਦੇ ਚੀਫ਼ ਜਸਟਿਸ ਨੂੰ ਸੂਬੇ ਦੇ ਪਿਆਰ ਦੇ ਪ੍ਰਤੀਕ ਵਜੋਂ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਵੀ ਦਿੱਤਾ। ਇਸ ਮੌਕੇ ਪੰਜਾਬ ਦੇ ਮੁੱਖ ਸਕੱਤਰ ਅਨਿਰੁਧ ਤਿਵਾੜੀ, ਪੁਲਿਸ ਡਾਇਰੈਕਟਰ ਜਨਰਲ ਵੀ.ਕੇ.ਭਾਵਰਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਏ.ਵੇਣੂ ਪ੍ਰਸਾਦ, ਕਮਿਸ਼ਨਰ ਜਲੰਧਰ ਡਵੀਜ਼ਨ ਵੀ.ਕੇ.ਮੀਨਾ, ਡਿਪਟੀ ਕਮਿਸ਼ਨਰ ਹਰਪ੍ਰੀਤ ਸੂਦਨ, ਪੁਲਿਸ ਕਮਿਸ਼ਨਰ ਅਰੁਣਪਾਲ ਸਿੰਘ, ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ ਹਾਜ਼ਰ ਸਨ।