Site icon TheUnmute.com

CM ਭਗਵੰਤ ਮਾਨ ਭਾਰਤੀ ਹਾਕੀ ਟੀਮ ਦੇ ਕਪਤਾਨ ਨਾਲ ਫੋਨ ਤੇ ਕੀਤੀ ਗੱਲਬਾਤ, ਅਗਲੇ ਮੁਕਾਬਲੇ ਲਈ ਦਿੱਤੀਆਂ ਸ਼ੁੱਭਕਾਮਨਾਵਾਂ

Indian hockey team

ਚੰਡੀਗੜ੍ਹ, 3 ਅਗਸਤ 2024: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਭਾਰਤੀ ਹਾਕੀ ਟੀਮ (Indian hockey team) ਦੇ ਕਪਤਾਨ ਹਰਮਨਪ੍ਰੀਤ ਸਿੰਘ ਨੂੰ ਫੋਨ ਕਰ ਕੇ ਪੈਰਿਸ ਓਲੰਪਿਕ 2024 ਦੇ ਕੁਆਰਟਰ ਫਾਈਨਲ ਮੈਚ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਮੁੱਖ ਮੰਤਰੀ ਨੇ ਟੈਲੀਫੋਨ ‘ਤੇ ਗੱਲਬਾਤ ਦੌਰਾਨ ਅਫਸੋਸ ਜ਼ਾਹਿਰ ਕਰਦਿਆਂ ਕਿਹਾ ਕਿ ਉਹ ਪੈਰਿਸ ‘ਚ ਭਾਰਤੀ ਹਾਕੀ ਟੀਮ ਦਾ ਹੌਸਲਾ ਵਧਾਉਣਾ ਚਾਹੁੰਦੇ ਸਨ ਪਰ ਬਦਕਿਸਮਤੀ ਨਾਲ ਪਤਾ ਹੋਣ ਦੇ ਬਾਵਜੂਦ ਕੇਂਦਰ ਸਰਕਾਰ ਨੇ ਸਿਆਸੀ ਕਾਰਨਾਂ ਕਰ ਕੇ ਇਜਾਜ਼ਤ ਨਹੀਂ ਦਿੱਤੀ।

ਮੁੱਖ ਮੰਤਰੀ ਨੇ ਕਿਹਾ ਕਿ ਸਾਰਾ ਦੇਸ਼ ਅਤੇ ਖਾਸ ਤੌਰ ‘ਤੇ ਪੰਜਾਬ ਇਸ ਮੈਚ ਦੌਰਾਨ ਹਾਕੀ ਦੇ ਖਿਡਾਰੀਆਂ ਨਾਲ ਹੈ। ਉਨ੍ਹਾਂ ਉਮੀਦ ਜ਼ਾਹਿਰ ਕੀਤੀ ਕਿ ਹਾਕੀ ਟੀਮ ਪੈਰਿਸ ਓਲੰਪਿਕ ‘ਚ ਦੇਸ਼ ਲਈ ਸੋਨ ਤਮਗਾ ਜਿੱਤ ਕੇ ਸਫ਼ਲਤਾ ਦੀ ਨਵੀਂ ਕਹਾਣੀ ਲਿਖੇਗੀ। ਪੂਰਾ ਦੇਸ਼ ਇਸ ਖਾਸ ਪਲ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਤਮਗਾ ਲੈ ਕੇ ਘਰ ਪਰਤਣ ਵਾਲੀ ਭਾਰਤੀ ਹਾਕੀ ਟੀਮ ਦਾ ਭਰਵਾਂ ਸਵਾਗਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਮਾਣ ਵਾਲੀ ਗੱਲ ਹੈ ਕਿ 52 ਸਾਲ ਬਾਅਦ ਆਸਟਰੇਲਿਆਈ ਟੀਮ ਨੂੰ ਹਰਾਇਆ ਹੈ | ਮੁੱਖ ਮੰਤਰੀ ਨੇ ਕਿਹਾ ਪੂਰੇ ਦੇਸ਼ ਨੂੰ ਉਨ੍ਹਾਂ ‘ਤੇ ਮਾਣ ਹੈ |

 

Exit mobile version