Site icon TheUnmute.com

CM ਭਗਵੰਤ ਮਾਨ ਨੇ ਸ਼ਹੀਦ ਹੋਮਗਾਰਡ ਜਵਾਨ ਜਸਪਾਲ ਸਿੰਘ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦਾ ਚੈੱਕ ਸੌਂਪਿਆ

CM Bhagwant Mann

ਚੰਡੀਗੜ੍ਹ, 03 ਅਗਸਤ 2024: ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਸੁਲਤਾਨਪੁਰ ਲੋਧੀ ਵਿਖੇ ਡਿਊਟੀ ਦੌਰਾਨ ਆਪਣੀ ਜਾਨ ਕੁਰਬਾਨ ਕਰਨ ਵਾਲੇ ਹੋਮਗਾਰਡ ਜਵਾਨ ਜਸਪਾਲ ਸਿੰਘ ਦੇ ਪਰਿਵਾਰ ਨੂੰ ਅੱਜ 1 ਕਰੋੜ ਰੁਪਏ ਦਾ ਬੀਮਾ ਸੁਰੱਖਿਆ ਦਾ ਚੈੱਕ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਸੂਬੇ ਜਵਾਨਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ ਹੈ | ਉਨ੍ਹਾਂ ਦੱਸਿਆ ਕਿ ਅੱਜ ਪੰਜਾਬ ਸਰਕਾਰ ਨੇ HDFC ਬੈਂਕ ਰਾਹੀਂ 1 ਕਰੋੜ ਰੁਪਏ ਦੇ ਬੀਮੇ ਦੀ ਅਦਾਇਗੀ ਕੀਤੀ ਹੈ | ਇਸਦੇ ਨਾਲ ਹੀ 1 ਕਰੋੜ ਰੁਪਏ ਦੀ ਵਿੱਤੀ ਪਹਿਲਾਂ ਦੀ ਦਿੱਤੀ ਜਾ ਚੁੱਕੀ ਹੈ |

ਮੁੱਖ ਮੰਤਰੀ (CM Bhagwant Mann) ਨੇ ਕਿਹਾ ਕਿ ਜਸਪਾਲ ਸਿੰਘ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਪੰਜਾਬ ਸਰਕਾਰ ਦੀ ਫੌਜ ਦੇ ਜਵਾਨਾਂ, ਅਰਧ ਸੈਨਿਕ ਬਲਾਂ ਅਤੇ ਪੁਲਿਸ ਤੋਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਸਾਂਭ-ਸੰਭਾਲ ਯਕੀਨੀ ਬਣਾਉਣ ਦੀ ਵਚਨਬੱਧਤਾ ਮੁਤਾਬਕ ਕੀਤੀ ਜਾ ਰਹੀ ਹੈ | ਇਸ ਉਪਰਾਲੇ ਨਾਲ ਪੀੜਤ ਪਰਿਵਾਰਾਂ ਦੀ ਵਿੱਤੀ ਸਹਾਇਤਾ ਅਤੇ ਭਵਿੱਖ ਸੁਰੱਖਿਅਤ ਕਰਨਾ ਹੈ | ਉਨ੍ਹਾਂ ਕਿਹਾ ਸੂਬਾ ਸਰਕਾਰ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਬਹਾਦਰ ਜਵਾਨਾਂ ਦੇ ਲਾਮਿਸਾਲ ਯੋਗਦਾਨ ਨੂੰ ਸਤਿਕਾਰ ਦੇਣ ਲਈ ਵਚਨਬੱਧਤਾ ਹੈ |

Exit mobile version