July 5, 2024 3:59 am
Agniveer Ajay Singh

CM ਭਗਵੰਤ ਮਾਨ ਨੇ ਸ਼ਹੀਦ ਅਗਨੀਵੀਰ ਅਜੇ ਸਿੰਘ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦਾ ਚੈੱਕ ਸੌਂਪਿਆ

ਚੰਡੀਗੜ੍ਹ, 25 ਜਨਵਰੀ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਜੰਮੂ-ਕਸ਼ਮੀਰ ‘ਚ ਸ਼ਹੀਦ ਹੋਏ ਅਗਨੀਵੀਰ ਅਜੇ ਸਿੰਘ (Agniveer Ajay Singh) ਦੇ ਘਰ ਪਿੰਡ ਰਾਮਗੜ੍ਹ ਸਰਦਾਰਾਂ ਵਿਖੇ ਪਹੁੰਚੇ। ਉਨ੍ਹਾਂ ਨੇ ਪਰਿਵਾਰ ਵਾਲਿਆਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਇਸ ਦੌਰਾਨ ਉਨ੍ਹਾਂ ਨੇ ਸ਼ਹੀਦ ਦੇ ਪਰਿਵਾਰ ਨੂੰ ਰਾਹਤ ਰਾਸ਼ੀ ਵਜੋਂ 1 ਕਰੋੜ ਰੁਪਏ ਦਾ ਚੈੱਕ ਸੌਂਪਿਆ। ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਦੀ ਸੇਵਾ ਕਰਦਿਆਂ ਆਪਣੀ ਜਾਨ ਗਵਾਉਣ ਵਾਲੇ ਸ਼ਹੀਦਾਂ ਦਾ ਦੇਸ਼ ਹਮੇਸ਼ਾ ਰਿਣੀ ਰਹੇਗਾ। ਉਨ੍ਹਾਂ ਕਿਹਾ ਸਕੂਲ ਦਾ ਨਾਮ ਸ਼ਹੀਦ ਦੇ ਨਾਂ ‘ਤੇ ਹੋਵੇਗਾ ਨਾਲ ਹੀ ਪਿੰਡ ‘ਚ ਸਟੇਡੀਅਮ ਬਣਾਇਆ ਜਾਵੇਗਾ | ਇਸਦੇ ਨਾਲ ਹੀ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਵੀ ਦਿੱਤੀ ਜਾਵੇਗੀ |

Image

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ (Agniveer Ajay Singh) ਦੀ ਸ਼ਹਾਦਤ ਦੇਸ਼ ਅਤੇ ਪਰਿਵਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ, ਇਸ ਦੀ ਪੂਰਤੀ ਕਿਸੇ ਵੀ ਕੀਮਤ ‘ਤੇ ਨਹੀਂ ਕੀਤੀ ਜਾ ਸਕਦੀ ਪਰ ਸ਼ਹੀਦ ਦਾ ਸਤਿਕਾਰ ਕਰਨਾ ਸਾਡਾ ਫਰਜ਼ ਹੈ। ਪਰਿਵਾਰ ਨੂੰ ਆਰਥਿਕ ਸੁਰੱਖਿਆ ਪ੍ਰਦਾਨ ਕਰਨਾ ਸਾਡਾ ਫਰਜ਼ ਹੈ।

ਜਿਕਰਯੋਗ ਹੈ ਕਿ ਅਜੇ ਸਿੰਘ ਬੀਤੇ ਵੀਰਵਾਰ ਸਵੇਰੇ ਨੌਸ਼ਹਿਰਾ ਸੈਕਟਰ ‘ਚ ਬਾਰੂਦੀ ਸੁਰੰਗ ਦੇ ਧਮਾਕੇ ‘ਚ ਸ਼ਹੀਦ ਹੋ ਗਏ ਸਨ। ਇੱਕ ਬਹੁਤ ਹੀ ਗਰੀਬ ਪਰਿਵਾਰ ਵਿੱਚ ਸਖਤ ਮਿਹਨਤ ਕਰਨ ਤੋਂ ਬਾਅਦ ਅਜੇ ਸਿੰਘ ਭਾਰਤੀ ਫੌਜ ਵਿੱਚ ਭਰਤੀ ਹੋਇਆ ਸੀ। ਉਹ 6 ਭੈਣਾਂ ਦਾ ਇਕਲੌਤਾ ਭਰਾ ਸੀ। ਪਰਿਵਾਰ ਵਿੱਚ ਬਜ਼ੁਰਗ ਮਾਤਾ-ਪਿਤਾ ਹਨ। ਪਰਿਵਾਰ ਦਾ ਗੁਜ਼ਾਰਾ ਚਲਾਉਣ ਲਈ ਹੋਰ ਕੋਈ ਸਾਧਨ ਨਹੀਂ ਹੈ।