July 7, 2024 9:52 am
PSPCL

CM ਭਗਵੰਤ ਮਾਨ ਨੇ ਪੀਐਸਪੀਸੀਐਲ ‘ਚ ਨਵ-ਨਿਯੁਕਤ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ 26 ਨਵੰਬਰ 2022: ਪੰਜਾਬ ਸਰਕਾਰ ਵਲੋਂ ਸੂਬੇ ਦੇ ਨੌਜਵਾਨਾਂ ਮੁੰਡੇ-ਕੁੜੀਆਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦੀ ਦਿਸ਼ਾ ਵਿੱਚ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਭਰਤੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ | ਇਸਦੇ ਚੱਲਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮਿਉਂਸਪਲ ਭਵਨ, ਸੈਕਟਰ-35, ਚੰਡੀਗੜ੍ਹ ਵਿਖੇ ਨਵ-ਨਿਯੁਕਤ ਪੀਐਸਪੀਸੀਐਲ ‘ਚ (PSPCL) ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ । ਮੁੱਖ ਮੰਤਰੀ ਭਗਵੰਤ ਮਾਨ ਨੇ ਕੁੱਲ 603 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ |

ਇਸ ਮੌਕੇ ਮੁੱਖ ਮੰਤਰੀ ਨੇ ਨਵੇਂ ਭਰਤੀ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵਧਾਈ ਦਿੱਤੀ।ਉਨ੍ਹਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੀਐਸਪੀਸੀਐਲ ਦੀ ਮਜ਼ਬੂਤੀ ਕਾਰਨ ਇਸ ਵਾਰ ਝੋਨੇ ਦੇ ਸੀਜ਼ਨ ਵਿੱਚ ਬਿਜਲੀ ਕੱਟ ਦੀ ਕੋਈ ਸਮੱਸਿਆ ਨਹੀਂ ਆਈ ਅਤੇ ਆਉਣ ਵਾਲੇ ਸੀਜ਼ਨ ਵਿੱਚ ਬਿਜਲੀ ਦੀ ਕੋਈ ਸਮੱਸਿਆ ਨਾ ਆਵੇ ਇਸਦੇ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ |

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਸ ਵਾਰ ਪੰਜਾਬ ਦੇ 87 ਫੀਸਦੀ ਪਰਿਵਾਰਾਂ ਦੇ ਬਿਜਲੀ ਦੇ ਬਿੱਲ ਜ਼ੀਰੋ ਆਏ ਹਨ । ਜਨਵਰੀ ਮਹੀਨੇ ਵਿੱਚ ਇਹ ਅੰਕੜਾ 95 ਫੀਸਦੀ ਤੋਂ ਵੱਧ ਜਾਵੇਗਾ। ਕਿਉਂਕਿ ਸਰਦੀਆਂ ਕਾਰਨ ਬਿਜਲੀ ਦੀ ਖਪਤ ਘੱਟ ਰਹਿੰਦੀ ਹੈ। ਉਨ੍ਹਾਂ ਨੇ ਕਿਹਾ ਕਿ ਝੋਨੇ ਦੇ ਸੀਜਨ ਵਿਚ ਪੂਰੀ ਬਿਜਲੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਹੁਣ ਨੌਕਰੀਆਂ ਲਈ ਸਿਫਾਰਿਸ਼ ਨਹੀਂ ਚੱਲਦੀ ਹੈ।