Site icon TheUnmute.com

ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਲੈ ਕੇ CM ਭਗਵੰਤ ਮਾਨ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਦੀ ਸੱਦੀ ਮੀਟਿੰਗ

Ludhiana

ਚੰਡੀਗੜ੍ਹ 22 ਦਸੰਬਰ 2022: ਚੀਨ-ਅਮਰੀਕਾ ਸਮੇਤ ਦੁਨੀਆ ਦੇ ਕਈ ਦੇਸ਼ਾਂ ‘ਚ ਕੋਰੋਨਾ (Corona) ਦੇ ਨਵੇਂ ਮਾਮਲਿਆਂ ‘ਚ ਵਾਧੇ ਦੇ ਨਾਲ-ਨਾਲ ਭਾਰਤ ‘ਚ ਵੀ ਮਹਾਂਮਾਰੀ ਨੂੰ ਲੈ ਕੇ ਇਕ ਵਾਰ ਫਿਰ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕੋਵਿਡ-19 ਨੂੰ ਲੈ ਕੇ ਸਿਹਤ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਸੱਦੀ ਹੈ |

ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਵਿੱਚ ਇਸ ਸਮੇਂ ਕੋਰੋਨਾ ਦੇ ਕੁੱਲ 9 ਐਕਟਿਵ ਐਕਟਿਵ ਹਨ | ਇਸਦੇ ਨਾਲ ਹੀ ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਕੋਈ ਐਕਟਿਵ ਕੇਸ ਨਹੀਂ ਹੈ | 2,10,77118 ਕੋਰੋਨਾ ਦੇ ਸੈਂਪਲ ਲਏ ਗਏ ਹਨ | ਪੰਜਾਬ ਸਰਕਾਰ ਵਲੋਂ ਕੋਰੋਨਾ ਨਾਲ ਨਜਿੱਠਣ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਹਨ |

Exit mobile version