ਪੇਂਡੂ ਸੜਕਾਂ

CM ਭਗਵੰਤ ਮਾਨ ਨੇ ਕੇਂਦਰ ਨੂੰ ਪੱਤਰ ਲਿਖ ਕੇ ਰੂਰਲ ਡਿਵੈਲਪਮੈਂਟ ਫੰਡ ਦੀ ਕੀਤੀ ਮੰਗ

ਚੰਡੀਗੜ੍ਹ 26 ਜੁਲਾਈ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਆਰਡੀਐਫ (ਰੂਰਲ ਡਿਵੈਲਪਮੈਂਟ ਫੰਡ) ਦੇ 1760 ਕਰੋੜ ਰੁਪਏ ਮੰਗ ਕੀਤੀ ਹੈ | ਜਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ ਪੰਜਾਬ ਦਾ ਗ੍ਰਾਮੀਣ ਵਿਕਾਸ ਫੰਡ ‘ਤੇ ਰੋਕ ਲਗਾ ਦਿੱਤੀ ਸੀ | ਇਸ ਦੌਰਾਨ ਕੇਂਦਰ ਦਾ ਕਹਿਣਾ ਸੀ ਕਿ ਫੰਡ ਦੀ ਵਰਤੋਂ ਸਹੀ ਢੰਗ ਨਾਲ ਨਹੀਂ ਹੋ ਰਹੀ ਹੈ। ਜਿਸ ਤੋਂ ਬਾਅਦ ਵਿਧਾਨ ਸਭਾ ਸੈਸ਼ਨ ਵਿੱਚ ਆਰਡੀਐਫ ਸੋਧ ਬਿਲ ਨੂੰ ਪੇਸ਼ ਕੀਤਾ ਗਿਆ ਸੀ।

ਇਸ ਦੇ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਮੰਤਰੀ ਪੀਊਸ਼ ਗੋਇਲ ਨੂੰ ਲਿਖੀ ਚਿੱਠੀ ‘ਚ ਜਿਕਰ ਕੀਤਾ ਹੈ ਕਿ ਵਿਧਾਨ ਸਭਾ ਸੈਸ਼ਨ ਦੌਰਾਨ ਆਰਡੀਐਫ ਸੋਧ ਬਿਲ ਨੂੰ ਪਾਸ ਕੀਤਾ ਕੀਤਾ ਜਾ ਚੁੱਕਾ ਹੈ। ਜਿਸ ਨੂੰ ਰਾਜਪਾਲ ਵੱਲੋਂ ਵੀ ਮੰਨਜ਼ੂਰੀ ਦਿੱਤੀ ਜਾ ਚੁੱਕੀ ਹੈ। ਜਿਸ ਤੋਂ ਬਾਅਦ ਉਹਨਾਂ ਨੇ ਮੰਗ ਕੀਤੀ ਹੈ ਕਿ ਪਿਛਲੀਆਂ ਦੋ ਫਸਲਾਂ ਦਾ ਬਣਦਾ ਫੰਡ ਜਲਦ ਤੋਂ ਜਲਦ ਜਾਰੀ ਕੀਤਾ ਜਾਵੇ।

Scroll to Top