Site icon TheUnmute.com

CM ਭਗਵੰਤ ਮਾਨ ਨੇ ਜਲੰਧਰ ਵਿਖੇ ਲਹਿਰਾਇਆ ਤਿਰੰਗਾ, ਨੌਜਵਾਨਾਂ ਲਈ ਕੀਤਾ ਵੱਡਾ ਐਲਾਨ

Bhagwant Mann

ਚੰਡੀਗੜ੍ਹ, 15 ਅਗਸਤ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann)  ਨੇ ਅੱਜ ਜਲੰਧਰ (Jalandhar) ਵਿਖੇ ਆਜ਼ਾਦੀ ਦਿਹਾੜੇ ‘ਤੇ ਸੂਬਾ ਪੱਧਰੀ ਪ੍ਰੋਗਰਾਮ ‘ਚ ਤਿਰੰਗਾ ਝੰਡਾ ਲਹਿਰਾਇਆ ਹੈ | ਇਸ ਦੌਰਾਨ ਉਨ੍ਹਾਂ ਨਾਲ ਮੁੱਖ ਸਕੱਤਰ ਅਨੁਰਾਗ ਵਰਮਾ ਵੀ ਮੌਜੂਦ ਰਹੇ | ਜਿਕਰਯੋਗ ਹੈ ਕਿ ਦੇਸ਼ ਨੂੰ ਆਜ਼ਾਦ ਮਿਲੇ 78 ਸਾਲ ਹੋ ਗਏ ਹਨ |

ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਕਿਹਾ ਕਿ ਦੇਸ਼ ਦੀ ਅਜ਼ਾਦੀ ਦਾ ਪੰਜਾਬੀਆਂ ਲਈ ਵਿਸ਼ੇਸ਼ ਮਹੱਤਵ ਹੈ, ਕਿਉਂਕਿ ਆਜ਼ਾਦੀ ਲਈ ਪੰਜਾਬੀਆਂ ਨੇ 80 ਫੀਸਦੀ ਕੁਰਬਾਨੀਆਂ ਦਿੱਤੀਆਂ ਹਨ। ਆਜ਼ਾਦੀ ਮਿਲਣ ਤੋਂ ਲੈ ਕੇ ਹੁਣ ਤੱਕ ਪੰਜਾਬ ਵੰਡ ਦਾ ਦੁੱਖ ਝੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਆਜ਼ਾਦੀ ਬਹੁਤ ਮਹਿੰਗੀ ਪੈ ਗਈ | ਪਰ ਦੇਸ਼ ਦੀ ਤਰੱਕੀ ‘ਚ ਪੰਜਾਬੀਆਂ ਨੇ ਬੇਮਿਸਾਲ ਯੋਗਦਾਨ ਪਾਇਆ ਹੈ |

ਮੁੱਖ ਮੰਤਰੀ ਨੇ ਐਲਾਨ ਕੀਤਾ ਹੈ ਕਿ ਪੰਜਾਬ ਪੁਲਿਸ ‘ਚ 10 ਹਜ਼ਾਰ ਨਵੀਆਂ ਅਸਾਮੀਆਂ ਕੱਢੀਆਂ ਜਾਣਗੀਆਂ | ਪੰਜਾਬ ਪੁਲਿਸ ਵਿੱਚ ਮੁਲਾਜ਼ਮਾਂ ਦੀ ਗਿਣਤੀ 1.25 ਲੱਖ ਤੱਕ ਲਿਜਾਣ ਦੀ ਕੋਸ਼ਿਸ਼ ਹੈ। ਉਨ੍ਹਾਂ ਕਿਹਾ ਕਿ 2001 ‘ਚ ਵੀ ਪੁਲਿਸ ਮੁਲਾਜ਼ਮਾਂ ਦੀ ਗਿਣਤੀ 80 ਹਜ਼ਾਰ ਸੀ ਜੋ ਕਿ ਅਜੇ ਵੀ 80 ਹਜ਼ਾਰ ਹੈ।

ਮੁੱਖ ਮੰਤਰੀ ਮਾਨ ਦੇ ਸੰਬੋਧਨ ਦੀਆਂ 5 ਅਹਿਮ ਗੱਲਾਂ :-

1. ‘‘ਪੰਜਾਬ ਦਾ ਸਮਾਜਿਕ ਬੰਧਨ ਬਹੁਤ ਮਜ਼ਬੂਤ ​​ਹੈ। ਇਸ ‘ਚ ਨਫ਼ਰਤ ਦੇ ਬੀਜ ਫੈਲਾਉਣ ਦੀ ਕੋਸ਼ਿਸ਼ ਨਾ ਕਰੋ।’ְ’
2. ‘‘ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸਰਕਾਰ ਨੇ ਜ਼ੀਰੋ ਟਾਲਰੈਂਸ ਦੀ ਨੀਤੀ ਬਣਾਈ ਹੈ। ਹੁਣ ਤੱਕ 14394 ਨਸ਼ਾ ਤਸਕਰ ਫੜੇ ਜਾ ਚੁੱਕੇ ਹਨ‘‘
3. ‘‘ਰਾਜ ਨੇ ਬਿਜਲੀ ਖੇਤਰ ਵਿੱਚ ਸਰਪਲੱਸ ਕਰ ਦਿੱਤਾ ਹੈ। ਗੋਇੰਦਵਾਲ ਸਾਹਿਬ ਥਰਮਲ ਪਲਾਂਟ ਨੂੰ ਖਰੀਦਿਆ ਗਿਆ ਹੈ। ਹੁਣ ਪੰਜ ਵਿੱਚੋਂ ਤਿੰਨ ਸਰਕਾਰੀ ਥਰਮਲ ਪਲਾਂਟ ਹਨ’’
4.ਪੰਜਾਬ ‘ਚ ਹੁਣ ਤੱਕ 44,666 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਨੌਜਵਾਨਾਂ ਨੂੰ ਰਿਸ਼ਵਤ ਦਿੱਤੇ ਬਿਨਾਂ ਨੌਕਰੀਆਂ ਮਿਲ ਰਹੀਆਂ ਹਨ’’
5. ‘‘ਸੜਕ ਸੁਰੱਖਿਆ ਬਲ ਬਣਾਉਣ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ। ਫੋਰਸ ਫਰਵਰੀ ਤੋਂ ਹੁਣ ਤੱਕ 1400 ਜਣਿਆਂ ਦੀ ਜਾਨ ਬਚਾ ਚੁੱਕੀ ਹੈ।’’

Exit mobile version