ਚੰਡੀਗੜ੍ਹ, 27 ਦਸੰਬਰ 2025: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਇੱਕ ਉੱਚ ਪੱਧਰੀ ਬੈਠਕ ਕੀਤੀ। ਇਸ ਦੌਰਾਨ ਡੀਜੀਪੀ ਗੌਰਵ ਯਾਦਵ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਬੈਠਕ ਦੌਰਾਨ ਅਧਿਕਾਰੀਆਂ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਪਿਛਲੇ ਚਾਰ ਸਾਲਾਂ ‘ਚ ਕੁੱਲ 85,418 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੰਜਾਬ ‘ਚ ਵੱਖ-ਵੱਖ ਅਪਰਾਧਾਂ ਨੂੰ ਰੋਕਣ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਕੀਤੇ ਗਏ ਯਤਨਾਂ ਦਾ ਵੀ ਜਾਇਜ਼ਾ ਲਿਆ ਗਿਆ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਕਿ ਜਨਤਕ ਸੁਰੱਖਿਆ ਸਭ ਤੋਂ ਉੱਪਰ ਹੈ ਅਤੇ ਸਾਰੇ ਮਾਮਲਿਆਂ ‘ਚ ਨਿਰਪੱਖ ਅਤੇ ਸਮੇਂ ਸਿਰ ਕਾਰਵਾਈ ਕੀਤੀ ਜਾਵੇ। ਉਨ੍ਹਾਂ ਨੇ ਪੁਲਿਸ ਅਤੇ ਪ੍ਰਸ਼ਾਸਨਿਕ ਮਸ਼ੀਨਰੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਨਵੀਆਂ ਰਣਨੀਤੀਆਂ ‘ਤੇ ਕੰਮ ਕਰਨ ਦਾ ਸੁਝਾਅ ਵੀ ਦਿੱਤਾ। ਬੈਠਕ ‘ਚ ਅਪਰਾਧ ਨਿਯੰਤਰਣ, ਸਾਈਬਰ ਅਪਰਾਧ, ਨਸ਼ੀਲੇ ਪਦਾਰਥਾਂ ‘ਤੇ ਕਾਬੂ ਪਾਉਣ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਦੀ ਰੋਕਥਾਮ ‘ਤੇ ਧਿਆਨ ਕੇਂਦਰਿਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ ਗਿਆ।
Read More: Punjab News: ਪੰਜਾਬ ਸਰਕਾਰ ਵੱਲੋਂ ਵਿਜੀਲੈਂਸ ਦੇ SSP ਲਖਬੀਰ ਸਿੰਘ ਮੁਅੱਤਲ




