Site icon TheUnmute.com

CM ਭਗਵੰਤ ਮਾਨ ਨੇ 18 ਪੁਲਿਸ ਅਧਿਕਾਰੀਆਂ ਨੂੰ ਮੁੱਖ ਮੰਤਰੀ ਮੈਡਲ ਨਾਲ ਕੀਤਾ ਸਨਮਾਨਿਤ

Chief Minister Medal

ਚੰਡੀਗੜ੍ਹ, 15 ਅਗਸਤ 2024: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਜ਼ਾਦੀ ਦਿਹਾੜੇ ਮੌਕੇ ਪੰਜਾਬ ਪੁਲਿਸ (Punjab Police) ਦੇ 18 ਪੁਲਿਸ ਅਧਿਕਾਰੀਆਂ ਨੂੰ ਨਸ਼ੇ ਦੀ ਬਰਾਮਦਗੀ ਲਈ ਮੁੱਖ ਮੰਤਰੀ ਮੈਡਲ (Chief Minister Medal) ਨਾਲ ਸਨਮਾਨਿਤ ਕੀਤਾ ਗਿਆ ਹੈ। ਸਨਮਾਨਿਤ ਕੀਤੇ ਗਏ ਇਨ੍ਹਾਂ ਪੁਲਿਸ ਅਧਿਕਾਰੀਆਂ ‘ਚ ਕਮਾਂਡੈਂਟ ਜਗਵਿੰਦਰ ਸਿੰਘ, ਡੀਸੀਪੀ ਜਸਕਿਰਨਜੀਤ ਸਿੰਘ ਤੇਜਾ, ਸਵਰਨਦੀਪ ਸਿੰਘ, ਏਆਈਜੀ ਵਿਕਾਸ ਸੱਭਰਵਾਲ, ਡੀਐਸਪੀ ਮਨੀਸ਼ ਕੁਮਾਰ, ਇੰਸਪੈਕਟਰ ਸੁਖਵਿੰਦਰ ਸਿੰਘ, ਇੰਸਪੈਕਟਰ ਪਰਮਜੀਤ ਸਿੰਘ, ਇੰਸਪੈਕਟਰ ਅਮਰਜੀਤ ਸਿੰਘ, ਇੰਸਪੈਕਟਰ ਨਵਜੋਤ ਸਿੰਘ, ਇੰਸਪੈਕਟਰ ਪਲਵਿੰਦਰ ਸਿੰਘ, ਇੰਸਪੈਕਟਰ ਜਤਿੰਦਰ ਸਿੰਘ, ਸਬ ਇੰਸਪੈਕਟਰ ਜਗਨਦੀਪ ਸਿੰਘ, ਸਬ ਇੰਸਪੈਕਟਰ ਭੋਲਾ ਨਾਥ, ਏਐਸਆਈ ਜਗਦੀਸ਼ ਸਿੰਘ, ਏਐਸਆਈ ਹਰਪ੍ਰੀਤ ਕੌਰ, ਏਐਸਆਈ ਹਰਜੀਤ ਸਿੰਘ, ਏਐਸਆਈ ਰਤਨ ਲਾਲ ਅਤੇ ਹੈੱਡ ਕਾਂਸਟੇਬਲ ਸੁਖਜੀਤ ਸਿੰਘ ਸ਼ਾਮਲ ਹਨ।

Exit mobile version