Manu Bhaker

CM ਭਗਵੰਤ ਮਾਨ ਨੇ ਪੈਰਿਸ ਓਲੰਪਿਕ ‘ਚ ਤਮਗਾ ਜੇਤੂ ਮਨੂ ਭਾਕਰ ਨੂੰ ਕੀਤਾ ਸਨਮਾਨਿਤ

ਚੰਡੀਗੜ੍ਹ, 9 ਅਗਸਤ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ‘ਤੇ ਨਿਸ਼ਾਨੇਬਾਜ਼ ਅਤੇ ਪੈਰਿਸ ਓਲੰਪਿਕ 2024 ‘ਚ ਤਮਗਾ ਜੇਤੂ ਮਨੂ ਭਾਕਰ (Manu Bhaker) ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਸਨਮਾਨਿਤ ਕੀਤਾ।

ਮੁੱਖ ਮੰਤਰੀ ਨੇ ਪੈਰਿਸ ਓਲੰਪਿਕ ਖੇਡਾਂ ‘ਚ ਇਸ ਸ਼ਾਨਦਾਰ ਪ੍ਰਾਪਤੀ ਲਈ ਮਨੂ ਭਾਕਰ (Manu Bhaker) ਅਤੇ ਉਨ੍ਹਾਂ ਦੇ ਪਰਿਵਾਰ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਮਨੂ ਨੇ ਪੈਰਿਸ ‘ਚ ਹੋਏ ਸ਼ੂਟਿੰਗ ਮੁਕਾਬਲਿਆਂ ‘ਚ ਦੋ ਟੰਗ ਜਿੱਤ ਕੇ ਪੂਰੇ ਦੇਸ਼ ਦਾ ਮਾਣ ਵਧਾਇਆ ਹੈ। ਉਨ੍ਹਾਂ ਨੇ ਕਿਹਾ ਕਿ ਇਹ ਨਿਸ਼ਾਨੇਬਾਜ਼ ਨੌਜਵਾਨਾਂ ਲਈ ਰੋਲ ਮਾਡਲ ਬਣ ਕੇ ਉਭਰੀ ਹੈ ਅਤੇ ਉਸ ਦੀਆਂ ਪ੍ਰਾਪਤੀਆਂ ਉਭਰਦੇ ਖਿਡਾਰੀਆਂ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਦੇਸ਼ ਦਾ ਨਾਮ ਕਮਾਉਣ ਲਈ ਪ੍ਰੇਰਿਤ ਕਰਨਗੀਆਂ।

ਮੁੱਖ ਮੰਤਰੀ ਨੇ ਨੌਜਵਾਨ ਖਿਡਾਰੀਆਂ ਨੂੰ ਆਪਣੀ ਸਰਕਾਰ ਦੀ ਨਵੀਂ ਖੇਡ ਨੀਤੀ ਬਾਰੇ ਜਾਣੂ ਕਰਵਾਇਆ, ਜਿਸ ਦਾ ਉਦੇਸ਼ ਪੰਜਾਬ ‘ਚ ਖੇਡ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨਾ ਹੈ। ਭਗਵੰਤ ਮਾਨ ਨੇ ਭਾਰਤੀ ਖਿਡਾਰੀਆਂ ਖਾਸ ਕਰਕੇ ਪੰਜਾਬ ਅਤੇ ਹਰਿਆਣਾ ਦੇ ਖਿਡਾਰੀਆਂ ਦੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਵੱਖ-ਵੱਖ ਮੁਕਾਬਲਿਆਂ ‘ਚ ਦੇਸ਼ ਲਈ ਤਮਗੇ ਜਿੱਤੇ ਹਨ।

Scroll to Top