ਚੰਡੀਗੜ੍ਹ, 19 ਅਗਸਤ 2024: ਮੁੱਖ ਮੰਤਰੀ ਭਗਵੰਤ ਮਾਨ ਨੇ ਪੈਰਿਸ ਓਲੰਪਿਕ 2024 ‘ਚ ਕਾਂਸੀ ਦਾ ਤਮਗਾ ਜਿੱਤਣ ਵਾਲੀ ਭਾਰਤੀ ਹਾਕੀ ਟੀਮ (Indian hockey team) ਦੇ ਪੰਜਾਬੀ ਖਿਡਾਰੀਆਂ ਨੂੰ 1-1 ਕਰੋੜ ਰੁਪਏ ਦੇ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਹੈ । ਮੁੱਖ ਮੰਤਰੀ ਨੇ ਕਿਹਾ ਕਿ ਇਹ ਇੱਕ ਇਤਿਹਾਸਕ ਮੌਕਾ ਹੈ ਕਿਉਂਕਿ ਜਿਨ੍ਹਾਂ ਖਿਡਾਰੀਆਂ ਨੇ ਪੰਜਾਬ ਅਤੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ |
ਮੁੱਖ ਮੰਤਰੀ ਨੇ ਕਿਹਾ ਕਿ ਭਾਰਤੀ ਟੀਮ (Indian hockey team) 52 ਸਾਲਾਂ ਦੇ ਵਕਫ਼ੇ ਤੋਂ ਬਾਅਦ ਆਸਟ੍ਰੇਲੀਆ ਨੂੰ ਹਰਾਇਆ ਹੈ ਅਤੇ ਸਪੇਨ, ਇੰਗਲੈਂਡ ਅਤੇ ਹੋਰ ਟੀਮਾਂ ਵਿਰੁੱਧ ਮੈਚ ਵੀ ਸ਼ਾਨਦਾਰ ਰਹੇ | ਉਨ੍ਹਾਂ ਕਿਹਾ ਕਿ ਤਮਗਾ ਜਿੱਤਣ ਵਾਲੀ ਟੀਮ ਹਰ ਦੇਸ਼ ਵਾਸੀ ਲਈ ਸੁਪਨੇ ਦੇ ਸਾਕਾਰ ਹੋਣ ਵਰਗੀ ਹੈ ਅਤੇ ਕਪਤਾਨ ਹਰਮਨਪ੍ਰੀਤ ਨੇ ਟੀਮ ਨੂੰ ਅੱਗੇ ਤੋਂ ਅੱਗੇ ਕਰਕੇ ਜਿੱਤ ਵੱਲ ਲੈ ਕੇ ਗਏ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲੀਡਰਸ਼ਿਪ ਕਾਬਲੀਅਤ ਬੇਮਿਸਾਲ ਸੀ, ਜਿਸ ਦੀ ਬਦੌਲਤ ਟੀਮ ਨੇ ਪੈਰਿਸ ਓਲੰਪਿਕ ਵਿੱ’ਚ ਕਾਂਸੀ ਦਾ ਤਮਗਾ ਜਿੱਤਿਆ।
ਹਰਮਨਪ੍ਰੀਤ ਨੇ ਓਲੰਪਿਕ ‘ਚ ਇਕੱਲੇ 10 ਗੋਲ ਕੀਤੇ ਹਨ | ਉਨ੍ਹਾਂ ਕਿਹਾ ਕਿ ਅੱਜ ਪੂਰਾ ਦੇਸ਼ ਇਨ੍ਹਾਂ ਖਿਡਾਰੀਆਂ ਨੂੰ ਸ਼ੁਭਕਾਮਨਾਵਾਂ ਦੇ ਰਿਹਾ ਹੈ । ਭਗਵੰਤ ਮਾਨ ਨੇ ਕਿਹਾ ਕਿ ਭਾਰਤੀ ਹਾਕੀ ਮੁੜ ਸੁਰਜੀਤੀ ਦੇ ਰਾਹ ‘ਤੇ ਹੈ ਅਤੇ ਪੰਜਾਬ ਨਵੰਬਰ ਮਹੀਨੇ ‘ਚ ਚਾਰ ਵਿਸ਼ਵ ਪੱਧਰੀ ਹਾਕੀ ਟੀਮਾਂ ਵਿਚਕਾਰ ਲੀਗ ਟੂਰਨਾਮੈਂਟ ਕਰਵਾਉਣ ਬਾਰੇ ਵਿਚਾਰ ਕਰ ਰਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਤਮਗਾ ਜੇਤੂ ਖਿਡਾਰੀਆਂ ਨੂੰ ਨਗਦ ਇਨਾਮਾਂ ਅਤੇ ਨੌਕਰੀਆਂ ਤੋਂ ਇਲਾਵਾ ਸੂਬਾ ਸਰਕਾਰ ਪਹਿਲਾਂ ਹੀ ਦਿੱਤੀਆਂ ਗਈਆਂ ਨੌਕਰੀਆਂ ‘ਚ ਤਰੱਕੀਆਂ ਦੇਣ ਦੀਆਂ ਸੰਭਾਵਨਾਵਾਂ ਦਾ ਵੀ ਪਤਾ ਲਗਾਏਗੀ। ਹਰਮਨਪ੍ਰੀਤ ਸਿੰਘ, ਜਰਮਨਪ੍ਰੀਤ ਸਿੰਘ ਅਤੇ ਹੋਰ ਖਿਡਾਰੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਮੈਚਾਂ ਦੌਰਾਨ ਖਿਡਾਰੀਆਂ ਵੱਲੋਂ ਦਿਖਾਈ ਗਈ ਸ਼ਾਨਦਾਰ ਖੇਡ ਦੀ ਸ਼ਲਾਘਾ ਕੀਤੀ |
ਇਸ ਮੌਕੇ ਭਾਰਤੀ ਹਾਕੀ ਟੀਮ (Indian hockey team) ਦੇ ਕਪਤਾਨ ਹਰਮਨਪ੍ਰੀਤ ਸਿੰਘ ਨੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਢੁੱਕਵਾਂ ਮਾਹੌਲ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ। ਭਾਰਤੀ ਹਾਕੀ ਖਿਡਾਰੀ ਮਨਦੀਪ ਸਿੰਘ ਨੇ ਵੀ ਸੂਬੇ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਮੁੱਖ ਮੰਤਰੀ ਨੇ ਅੱਠ ਹਾਕੀ ਖਿਡਾਰੀਆਂ ਨੂੰ 1-1 ਕਰੋੜ ਰੁਪਏ ਅਤੇ ਓਲੰਪਿਕ ਖੇਡਾਂ ਵਿੱਚ ਭਾਗ ਲੈਣ ਵਾਲੇ 11 ਹੋਰ ਖਿਡਾਰੀਆਂ ਨੂੰ 15-15 ਲੱਖ ਰੁਪਏ ਦੇ ਚੈੱਕ ਦਿੱਤੇ।