June 30, 2024 11:32 pm
Bhagwant Mann

CM ਭਗਵੰਤ ਮਾਨ ਨੇ ਰਾਸ਼ਟਰਮੰਡਲ ਖੇਡਾਂ ‘ਚ ਹਿੱਸਾ ਲੈਣ ਵਾਲੇ ਪੰਜਾਬ ਦੇ ਖਿਡਾਰੀਆਂ ਨੂੰ ਕੀਤਾ ਸਨਮਾਨਿਤ

ਚੰਡੀਗੜ੍ਹ 27 ਅਗਸਤ 2022: ਇੰਗਲੈਂਡ ‘ਚ ਹੋਈਆਂ ਰਾਸ਼ਟਰਮੰਡਲ ਖੇਡਾਂ 2022 (Commonwealth Games 2022) ਵਿੱਚ ਦੇਸ਼ ਦਾ ਨਾਂ ਰੌਸ਼ਨ ਕਰਨ ਵਾਲੇ ਪੰਜਾਬ ਦੇ 23 ਖਿਡਾਰੀਆਂ ਨੂੰ ਅੱਜ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਸਮਾਗਮ ‘ਚ ਚਾਂਦੀ ਤਮਗਾ ਜੇਤੂ ਨੂੰ 50 ਲੱਖ, ਕਾਂਸੀ ਤਮਗਾ ਜੇਤੂ ਨੂੰ 40 ਲੱਖ ਅਤੇ ਭਾਗ ਲੈਣ ਵਾਲੇ ਖਿਡਾਰੀ ਨੂੰ 5 ਲੱਖ ਰੁਪਏ ਦੇ ਕੇ ਸਨਮਾਨਿਤ ਕੀਤਾ ਗਿਆ |

ਚੰਡੀਗੜ੍ਹ ਵਿੱਚ ਹੋਏ ਇਸ ਸਨਮਾਨ ਸਮਾਗਮ ਵਿੱਚ ਮੁੱਖ ਮੰਤਰੀ ਨੇ ਤਮਗਾ ਜੇਤੂਆਂ ਅਤੇ ਭਾਗ ਲੈਣ ਵਾਲੇ ਸਾਰੇ ਪੰਜਾਬੀ ਖਿਡਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ। ਇਸ ਮੌਕੇ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੀ ਮੌਜੂਦ ਸਨ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਖਿਡਾਰੀਆਂ ਨੇ ਬਹੁਤ ਵਧੀਆ ਪ੍ਰਦਰਸ਼ਨ ਕੀਤਾ। ਮੈਦਾਨ ‘ਤੇ ਉਤਰਨਾ ਬਹੁਤ ਵੱਡੀ ਗੱਲ ਹੈ। ਇਹ ਬਹੁਤ ਔਖਾ ਕੰਮ ਹੈ ਅਤੇ ਮੈਂ ਇਸ ਨੂੰ ਖੇਡਣ ਵਾਲੇ ਸਾਰੇ ਖਿਡਾਰੀਆਂ ਨੂੰ ਵਧਾਈ ਦਿੰਦਾ ਹਾਂ, ਮੈਨੂੰ ਮਾਣ ਹੈ ਕਿ ਮੈਨੂੰ ਤੁਹਾਨੂੰ ਮਿਲਣ ਦਾ ਮੌਕਾ ਮਿਲਿਆ।