CM Bhagwant Mann

CM ਭਗਵੰਤ ਮਾਨ ਨੇ 10ਵੀਂ ਤੇ 12ਵੀਂ ਜਮਾਤ ਦੇ ਟਾਪਰਾਂ ਨੂੰ ਕੀਤਾ ਸਨਮਾਨਿਤ

ਚੰਡੀਗੜ੍ਹ, 27 ਮਈ 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Mann) ਨੇ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਇਸ ਮਹੀਨੇ 10ਵੀਂ ਅਤੇ 12ਵੀਂ ਜਮਾਤ ਦੇ ਨਤੀਜਿਆਂ ‘ਚ ਟਾਪ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਵੱਖ-ਵੱਖ ਜ਼ਿਲ੍ਹਿਆਂ ਦੇ ਟਾਪਰਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਆਪਣੇ ਵਿਚਾਰ ਸਾਂਝੇ ਕੀਤੇ |

ਜਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਚੰਡੀਗੜ੍ਹ ਦੇ ਸੈਕਟਰ-35 ਵਿਖੇ ਅੱਜ ਇਸ ਪ੍ਰੋਗਰਾਮ ‘ਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਤੋਂ ਪਹਿਲਾਂ, ਮੁੱਖ ਮੰਤਰੀ ਨੇ ਸਾਰੇ ਟਾਪਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਉਨ੍ਹਾਂ ਦੀਆਂ ਭਵਿੱਖ ਦੀਆਂ ਯੋਜਨਾਵਾਂ ਬਾਰੇ ਗੱਲ ਕੀਤੀ। ਮੁੱਖ ਮੰਤਰੀ ਨੇ ਉਨ੍ਹਾਂ ਨੂੰ ਸਫਲਤਾ ਦੇ ਰਾਹ ‘ਤੇ ਅੱਗੇ ਵਧਣ ਲਈ ਕਿਹਾ ਸੀ, ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਆਪਣੀਆਂ ਜੜ੍ਹਾਂ ਨੂੰ ਨਹੀਂ ਭੁੱਲਣਾ ਚਾਹੀਦਾ।

ਦਰਅਸਲ, ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ ਇਸ ਮਹੀਨੇ 10ਵੀਂ ਅਤੇ 12ਵੀਂ ਜਮਾਤ ਦੇ ਨਤੀਜੇ ਐਲਾਨੇ ਸਨ। ਦਸਵੀਂ ਜਮਾਤ ਦਾ ਨਤੀਜਾ 95.60 ਫ਼ੀਸਦ ਰਿਹਾ ਹੈ, ਜਦੋਂ ਕਿ ਬਾਰ੍ਹਵੀਂ ਜਮਾਤ ਦਾ ਨਤੀਜਾ 91 ਫ਼ੀਸਦ ਰਿਹਾ ਹੈ।

ਹੁਣ ਪੰਜਾਬ ਸਰਕਾਰ ਨੇ ਇੱਕ ਨਵੀਂ ਯੋਜਨਾ ਸ਼ੁਰੂ ਕੀਤੀ ਹੈ। ਇਸ ਤਹਿਤ ਹੁਣ ਸਾਰੇ ਜ਼ਿਲ੍ਹਿਆਂ ਦੇ ਟਾਪਰਾਂ ਨੂੰ ਡਿਪਟੀ ਕਮਿਸ਼ਨਰ ਅਤੇ ਐਸਐਸਪੀ ਨਾਲ ਇੱਕ ਦਿਨ ਬਿਤਾਉਣ ਦਾ ਮੌਕਾ ਦਿੱਤਾ ਜਾ ਰਿਹਾ ਹੈ। ਤਾਂ ਜੋ ਉਹ ਵੀ ਆਪਣੇ ਸੁਪਨਿਆਂ ਨੂੰ ਸਾਕਾਰ ਕਰ ਸਕੇ। ਇਸ ਤੋਂ ਇਲਾਵਾ 80 ਤੋਂ ਵੱਧ ਡਿਪਟੀ ਕਮਿਸ਼ਨਰ ਅਤੇ ਹੋਰ ਅਧਿਕਾਰੀਆਂ ਨੇ ਸਕੂਲਾਂ ਨੂੰ ਗੋਦ ਲਿਆ ਹੈ।

Read More: PSEB 10th Result: ਪੰਜਾਬ ਸਕੂਲ ਸਿੱਖਿਆ ਬੋਰਡ ਭਲਕੇ ਐਲਾਨੇਗਾ 10ਵੀਂ ਜਮਾਤ ਦਾ ਨਤੀਜਾ

Scroll to Top