CM di Yogashala

CM ਭਗਵੰਤ ਮਾਨ ਵੱਲੋਂ ਜਲੰਧਰ ‘ਚ’ ਸੀਐਮ ਦੀ ਯੋਗਸ਼ਾਲਾ’ ਦੀ ਸ਼ੁਰੂਆਤ, 12000 ਤੋਂ ਵੱਧ ਲੋਕਾਂ ਨੇ ਲਿਆ ਹਿੱਸਾ

ਜਲੰਧਰ , 20 ਜੂਨ 2023: ਅੱਜ ਅੱਜ ਸਵੇਰੇ 7 ਵਜੇ ਜਲੰਧਰ ਦੇ ਪੀਏਪੀ ਗਰਾਊਂਡ ਵਿੱਚ ‘ਸੀਐਮ ਦੀ ਯੋਗਸ਼ਾਲਾ’ (CM di Yogashala)  ਦੇ ਫੇਜ਼ 2 ਦੀ ਸ਼ੁਰੂਆਤ ਹੋਈ | ਜਿਸ ਵਿੱਚ 12000 ਤੋਂ ਵੱਧ ਲੋਕਾਂ ਨੇ ਭਾਗ ਲਿਆ। ਪਹਿਲੇ ਫੇਜ਼ ਵਿੱਚ ਲੁਧਿਆਣਾ, ਪਟਿਆਲਾ, ਫਗਵਾੜਾ ਅਤੇ ਅੰਮ੍ਰਿਤਸਰ ਵਿੱਚ ‘ਸੀਐਮ ਦੀ ਯੋਗਸ਼ਾਲਾ’ ਸ਼ੁਰੂ ਕੀਤੀ ਗਈ ਸੀ। ਮੁੱਖ ਮੰਤਰੀ ਯੋਗਸ਼ਾਲਾ ਫੇਜ਼ 2 ਵਿੱਚ ਮੋਹਾਲੀ, ਜਲੰਧਰ, ਬਠਿੰਡਾ, ਹੁਸ਼ਿਆਰਪੁਰ ਅਤੇ ਸੰਗਰੂਰ ਵਿੱਚ ਸ਼ੁਰੂ ਹੋਈ । ਹੁਣ ਤੱਕ ਹਜ਼ਾਰਾਂ ਲੋਕ ਮੁੱਖ ਮੰਤਰੀ ਯੋਗਸ਼ਾਲਾ ਦਾ ਲਾਭ ਲੈ ਚੁੱਕੇ ਹਨ।

ਮੁੱਖ ਮੰਤਰੀ ਨੇ ਟਵੀਟ ਕਰਦਿਆਂ ਲਿਖਿਆ ਕਿ ਪੰਜਾਬੀ ਆਪਣੀ ਸਿਹਤ ਤੇ ਤੰਦਰੁਸਤੀ ਲਈ ਜਾਣੇ ਜਾਂਦੇ ਰਹੇ ਹਨ, ਪੰਜਾਬ ਸਰਕਾਰ ਨੇ ‘ਸੀਐਮ ਦੀ ਯੋਗਸ਼ਾਲਾ’ ਇੱਕ ਉਪਰਾਲਾ ਪੰਜਾਬ ਦੇ ਜ਼ਿਲ੍ਹਿਆਂ ‘ਚ ਸ਼ੁਰੂ ਕੀਤਾ ਤੇ ਲੋਕਾਂ ਦਾ ਭਰਵਾਂ ਹੁੰਗਾਰਾ ਮਿਲਿਆ ਹੈ |

ਜਲੰਧਰ ਵਿਖੇ ਵੱਡੀ ਗਿਣਤੀ ‘ਚ ਲੋਕਾਂ ਨਾਲ ਯੋਗ ਕੀਤਾ, ਅੱਜ ਪੂਰੇ ਪੰਜਾਬ ‘ਚ ਲਗਭਗ 50 ਹਜ਼ਾਰ ਤੋਂ ਜ਼ਿਆਦਾ ਲੋਕਾਂ ਨੇ ਇਸ ਮੁਹਿੰਮ ਨਾਲ ਜੁੜਕੇ ਯੋਗ ਕੀਤਾ, ਅਸੀਂ ਯੋਗ ਨੂੰ ਪੰਜਾਬ ਦੇ ਹਰ ਪਿੰਡ ਤੇ ਸ਼ਹਿਰ ਤੱਕ ਲੈ ਕੇ ਜਾਵਾਂਗੇ ਅਤੇ ਪੰਜਾਬ ਨੂੰ ਤੰਦਰੁਸਤ ਸੂਬਾ ਬਣਾਵਾਂਗੇ |

Scroll to Top