Dinanagar

CM ਭਗਵੰਤ ਮਾਨ ਵੱਲੋਂ ਦੀਨਾਨਗਰ ‘ਚ 51.74 ਕਰੋੜ ਰੁਪਏ ਦੀ ਲਾਗਤ ਵਾਲੇ ਰੇਲਵੇ ਓਵਰ ਬ੍ਰਿਜ ਦਾ ਉਦਘਾਟਨ

ਦੀਨਾਨਗਰ, 29 ਜੁਲਾਈ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੀਨਾਨਗਰ (Dinanagar) ਰੇਲਵੇ ਸਟੇਸ਼ਨ ਨੇੜੇ ਅੰਮ੍ਰਿਤਸਰ-ਪਠਾਨਕੋਟ ਰੇਲਵੇ ਸੈਕਸ਼ਨ ‘ਤੇ ਨਵਾਂ ਬਣੇ ਰੇਲਵੇ ਓਵਰ ਬ੍ਰਿਜ ਦਾ ਉਦਘਾਟਨ ਕਰਕੇ ਲੋਕਾ ਨੂੰ ਸਮਰਪਿਤ ਕਰ ਦਿੱਤਾ। ਇਸ ਪੁਲ ‘ਤੇ 51.74 ਕਰੋੜ ਰੁਪਏ ਦੀ ਲਾਗਤ ਆਈ ਹੈ |

ਇਹ ਰੇਲਵੇ ਓਵਰ ਬ੍ਰਿਜ ਗੁਰਦਾਸਪੁਰ ਜ਼ਿਲ੍ਹੇ ਵਿੱਚ ਦੀਨਾਨਗਰ ਰੇਲਵੇ ਸਟੇਸ਼ਨ ਨੇੜੇ ਅੰਮ੍ਰਿਤਸਰ-ਪਠਾਨਕੋਟ ਰੇਲਵੇ ਸੈਕਸ਼ਨ ਉਤੇ ਸੀ-60 ਲੈਵਲ ਕਰਾਸਿੰਗ ਦੀ ਥਾਂ ਉਸਾਰਿਆ ਗਿਆ ਹੈ। ਇਸ ਕੰਮ ‘ਚ ਰੇਲਵੇ ਵਾਲੇ ਹਿੱਸੇ ਤੇ ਨਾਲ ਜੁੜਦੀਆਂ ਸੜਕਾਂ ਦਾ ਕੰਮ ਸ਼ਾਮਲ ਹੈ | ਇਸ ਦਾ ਸਾਰਾ ਖਰਚਾ ਪੰਜਾਬ ਸਰਕਾਰ ਨੇ ਚੁੱਕਿਆ ਹੈ | ਇਹ ਪੁਲ ਦੀ ਲੰਬਾਈ 7.30 ਮੀਟਰ ਅਤੇ ਚੌੜਾਈ 10.5 ਮੀਟਰ ਇਸਦੇ ਨਾਲ-ਨਾਲ 0.75 ਮੀਟਰ ਚੌੜਾ ਫੁੱਟਪਾਥ ਬਣਾਈ ਗਈ ਹੈ | ਇਸਦਾ ਨਿਰਮਾਣ ਕਾਰਜ 2019 ‘ਚ ਸ਼ੁਰੂ ਹੋਇਆ ਸੀ |

ਮੁੱਖ ਮੰਤਰੀ ਨੇ ਕਿਹਾ ਕਿ ਇਸ ਪ੍ਰਾਜੈਕਟ ਨਾਲ ਆਵਾਜਾਈ ਨੂੰ ਸੁਚਾਰੂ ਬਣਾਉਣ ‘ਚ ਮੱਦਦ ਮਿਲੇਗੀ | ਇਸ ਰੇਲਵੇ ਓਵਰ ਬ੍ਰਿਜ ਦੇ ਨਿਰਮਾਣ ਨਾਲ ਅੰਮ੍ਰਿਤਸਰ-ਪਠਾਨਕੋਟ ਰੇਲਵੇ ਲਾਈਨ ਉਤੇ ਸੀ-60 ਲੈਵਲ ਕਰਾਸਿੰਗ ਖ਼ਤਮ ਹੋ ਜਾਵੇਗੀ। ਇਸ ਨਾਲ ਸਰਹੱਦੀ ਪਿੰਡਾਂ ਤੋਂ ਦੀਨਾਨਗਰ ਸ਼ਹਿਰ ਆਉਣ ਵਾਲਿਆਂ ਨੂੰ ਨਿਰਵਿਘਨ ਆਵਾਜਾਈ ਦੀ ਸਹੂਲਤ ਮਿਲੇਗੀ। ਇਹ ਫੌਜ ਦੀ ਗਤੀਵਿਧੀ ਲਈ ਵੀ ਰਣਨੀਤਿਕ ਰੂਟ ਬਣੇਗਾ, ਜਿਸ ਨਾਲ ਦੇਸ਼ ਦੀ ਏਕਤਾ, ਅਖੰਡਤਾ ਤੇ ਪ੍ਰਭੂਸੱਤਾ ਦੀ ਰਾਖੀ ਵਿੱਚ ਸੌਖ ਹੋਵੇਗੀ।

Scroll to Top